01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

ਮੁੰਬਈ ਟ੍ਰੇਨ ਧਮਾਕਾ: ਹਾਈ ਕੋਰਟ ਦੇ ਫ਼ੈਸਲੇ ’ਤੇ ਸੁਪਰੀਮ ਕੋਰਟ ਦੀ ਰੋਕ

ਨਵੀਂ ਦਿੱਲੀ, 24 ਜੁਲਾਈ- 2006 ਦੇ ਮੁੰਬਈ ਟ੍ਰੇਨ ਧਮਾਕੇ ਦੇ ਦੋਸ਼ੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ, ਸੁਪਰੀਮ ਕੋਰਟ ਨੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਗਾ ਦਿੱਤੀ ਹੈ। ਬੰਬੇ ਹਾਈ....

Ad Position 21
No active advertisement
ਅਜੀਤ ਡੈਸਕ 24-07-2025

ਨਵੀਂ ਦਿੱਲੀ, 24 ਜੁਲਾਈ- 2006 ਦੇ ਮੁੰਬਈ ਟ੍ਰੇਨ ਧਮਾਕੇ ਦੇ ਦੋਸ਼ੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ, ਸੁਪਰੀਮ ਕੋਰਟ ਨੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਗਾ ਦਿੱਤੀ ਹੈ। ਬੰਬੇ ਹਾਈ ਕੋਰਟ ਨੇ ਆਪਣੇ ਹਾਲੀਆ ਫੈਸਲੇ ਵਿਚ ਧਮਾਕੇ ਦੇ ਸਾਰੇ 12 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਸੀ। ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਐਨ. ਕੋਟੀਸ਼ਵਰ ਸਿੰਘ ਨੇ ਵੀ ਸਾਰੇ ਦੋਸ਼ੀਆਂ ਨੂੰ ਨੋਟਿਸ ਜਾਰੀ ਕੀਤੇ ਹਨ ਅਤੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈ ਕੋਰਟ ਦੇ ਫੈਸਲੇ ਨੂੰ ਇਕ ਮਿਸਾਲ ਨਹੀਂ ਮੰਨਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਬੰਬੇ ਹਾਈ ਕੋਰਟ ਦੇ ਜਸਟਿਸ ਅਨਿਲ ਕਿਲੋਰ ਅਤੇ ਜਸਟਿਸ ਸ਼ਿਆਮ ਚੰਦਕ ਦੀ ਵਿਸ਼ੇਸ਼ ਬੈਂਚ ਨੇ ਮੁੰਬਈ ਟ੍ਰੇਨ ਧਮਾਕੇ ਦੇ ਸਾਰੇ 12 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਅਤੇ ਕਿਹਾ ਕਿ ਇਸਤਗਾਸਾ ਪੱਖ ਕੇਸ ਸਾਬਤ ਕਰਨ ਵਿਚ ਪੂਰੀ ਤਰ੍ਹਾਂ ਅਸਫ਼ਲ ਰਿਹਾ ਅਤੇ ਇਹ ਵਿਸ਼ਵਾਸ ਕਰਨਾ ਮੁਸ਼ਕਿਲ ਹੈ ਕਿ ਦੋਸ਼ੀਆਂ ਨੇ ਅਪਰਾਧ ਕੀਤਾ ਹੈ। ਜ਼ਿਕਰਯੋਗ ਹੈ ਕਿ 2006 ਦੇ ਮੁੰਬਈ ਟ੍ਰੇਨ ਧਮਾਕੇ ਵਿਚ 187 ਲੋਕਾਂ ਦੀ ਮੌਤ ਹੋ ਗਈ ਸੀ, ਜਦੋਂ ਕਿ 800 ਤੋਂ ਵੱਧ ਲੋਕ ਜ਼ਖਮੀ ਹੋਏ ਸਨ। ਇਸ ਤੋਂ ਪਹਿਲਾਂ, ਹੇਠਲੀ ਅਦਾਲਤ ਨੇ 12 ਦੋਸ਼ੀਆਂ ਵਿਚੋਂ ਪੰਜ ਨੂੰ ਮੌਤ ਦੀ ਸਜ਼ਾ ਅਤੇ ਸੱਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਇਕ ਵਿਅਕਤੀ ਨੂੰ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਸੀ। ਹੇਠਲੀ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਨੇ ਪਲਟ ਦਿੱਤਾ ਸੀ।

Ad Position 22
No active advertisement
ਪਿਛਲੀ ਖ਼ਬਰ ਰੂਸ: ਆਵਾਜਾਈ ਕੰਟਰੋਲਰਾਂ ਨਾਲ ਟੁੱਟਿਆ ਯਾਤਰੀ ਜਹਾਜ਼ ਦਾ ਸੰਪਰਕ ਅਗਲੀ ਖ਼ਬਰ ਹਿਮਾਚਲ: ਖੱਡ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ
Ad Position 24