31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

ਗੁਰਸਿੱਖ ਉਮੀਦਵਾਰ ਕਕਾਰ ਪਾ ਕੇ ਸੀ.ਈ.ਟੀ. ਪ੍ਰੀਖਿਆ 'ਚ ਦਾਖਲ ਹੋ ਸਕਣਗੇ - ਜਥੇਦਾਰ ਜਗਦੀਸ਼ ਸਿੰਘ ਝੀਂਡਾ

ਕਰਨਾਲ, 24 ਜੁਲਾਈ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 24-07-2025

ਕਰਨਾਲ, 24 ਜੁਲਾਈ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਹੁਣ ਗੁਰਸਿੱਖ (ਅੰਮ੍ਰਿਤਧਾਰੀ) ਉਮੀਦਵਾਰ ਕਕਾਰ (ਧਾਰਮਿਕ ਚਿੰਨ੍ਹ) ਪਾ ਕੇ ਸੀ.ਈ.ਟੀ. ਵਿਚ ਦਾਖਲ ਹੋ ਸਕਣਗੇ। ਉਨ੍ਹਾਂ ਨੇ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਕਕਾਰ ਪਾ ਕੇ ਦਾਖਲ ਹੋਣ ਦੀ ਇਜਾਜ਼ਤ ਦੇਣ ਲਈ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਦਾ ਧੰਨਵਾਦ ਕੀਤਾ। ਕਮਿਸ਼ਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਅਕਸਰ ਸ਼ਿਕਾਇਤ ਆਉਂਦੀ ਰਹੀ ਹੈ ਕਿ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੀਆਂ ਪ੍ਰੀਖਿਆਵਾਂ ਵਿਚ ਗੁਰਸਿੱਖ ਉਮੀਦਵਾਰਾਂ ਨੂੰ ਕਕਾਰ (ਧਾਰਮਿਕ ਚਿੰਨ੍ਹ) ਪਾ ਕੇ ਪ੍ਰੀਖਿਆ ਕੇਂਦਰ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਂਦਾ।

ਹਰਿਆਣਾ ਕਮੇਟੀ ਨੇ ਇਸ ਸਬੰਧ ਵਿਚ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਹਿੰਮਤ ਸਿੰਘ ਨਾਲ ਸੰਪਰਕ ਕੀਤਾ ਸੀ। ਚੇਅਰਮੈਨ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਕ ਗੁਰਸਿੱਖ (ਅੰਮ੍ਰਿਤਧਾਰੀ ਸਿੱਖ) ਲਈ ਕਕਾਰ ਪਹਿਨਣਾ ਕਿੰਨਾ ਜ਼ਰੂਰੀ ਹੈ ਅਤੇ ਇਕ ਗੁਰਸਿੱਖ ਕਕਾਰ ਪਹਿਨ ਕੇ ਕਿਸੇ ਵੀ ਜਗ੍ਹਾ 'ਤੇ ਦਾਖਲ ਹੋ ਸਕਦਾ ਹੈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਧਾਰਮਿਕ ਚਿੰਨ੍ਹ ਪਾ ਕੇ ਗੁਰਸਿੱਖ ਉਮੀਦਵਾਰਾਂ ਨੂੰ ਪ੍ਰੀਖਿਆ ਕੇਂਦਰ ਵਿਚ ਦਾਖਲ ਹੋਣ ਤੋਂ ਰੋਕਣਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ। ਅਜਿਹੇ ਕਈ ਮਾਮਲੇ ਪਹਿਲਾਂ ਵੀ ਸਾਹਮਣੇ ਆਏ ਹਨ। ਇਸ ਲਈ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਨੂੰ ਇਸ ਸਬੰਧ ਵਿਚ ਅਧਿਕਾਰੀਆਂ ਨੂੰ ਢੁਕਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ।

ਇਸ ਤੋਂ ਬਾਅਦ ਹੁਣ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਹਿੰਮਤ ਸਿੰਘ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਵਿਚ ਅੰਮ੍ਰਿਤਧਾਰੀ ਸਿੱਖਾਂ ਨੂੰ ਤੀਜੇ ਦਰਜੇ ਦੀਆਂ ਅਸਾਮੀਆਂ ਲਈ 26 ਅਤੇ 27 ਜੁਲਾਈ ਨੂੰ ਰਾਜ ਭਰ ਵਿਚ ਹੋਣ ਵਾਲੀ ਜਨਰਲ ਯੋਗਤਾ ਪ੍ਰੀਖਿਆ (ਸੀ.ਈ.ਟੀ.) ਵਿਚ ਧਾਰਮਿਕ ਚਿੰਨ੍ਹ ਪਹਿਨ ਕੇ ਪ੍ਰੀਖਿਆ ਕੇਂਦਰ ਵਿਚ ਦਾਖਲ ਹੋਣ ਦੀ ਛੋਟ ਦਿੱਤੀ ਗਈ ਹੈ। ਇਸ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਮਿਸ਼ਨ ਦੇ ਚੇਅਰਮੈਨ ਹਿੰਮਤ ਸਿੰਘ ਦਾ ਧੰਨਵਾਦ ਕਰਦੀ ਹੈ। 

Ad Position 22
No active advertisement
ਪਿਛਲੀ ਖ਼ਬਰ ਬੀ.ਸੀ.ਸੀ.ਆਈ. ਵਲੋਂ ਰਿਸ਼ਭ ਪੰਤ ਦੀ ਸੱਟ 'ਤੇ ਟਵੀਟ ਸਾਂਝਾ ਅਗਲੀ ਖ਼ਬਰ ਲੋਕਾਂ ਦੇ ਹੋਏ ਨੁਕਸਾਨ ਦੀ ਸੂਬਾ ਸਰਕਾਰ ਕਰੇਗੀ ਹਰ ਸੰਭਵ ਮਦਦ - ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ
Ad Position 24