ਜੈਪੁਰ, 25 ਜੁਲਾਈ- ਰਾਜਸਥਾਨ ਦੇ ਝਾਲਾਵਾੜ ਵਿਖੇ ਸਕੂਲ ਦੀ ਛੱਤ ਡਿੱਗਣ ਦੀ ਵਾਪਰੀ ਘਟਨਾ ’ਤੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਕਿਹਾ ਕਿ ਝਾਲਾਵਾੜ ਦੇ ਪੀਪਲੋਡੀ ਵਿਚ ਇਕ ਸਕੂਲ ਦੀ ਛੱਤ ਡਿੱਗਣ ਕਾਰਨ ਹੋਇਆ ਦੁਖਦਾਈ ਹਾਦਸਾ ਬਹੁਤ ਹੀ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸੰਬੰਧਿਤ ਅਧਿਕਾਰੀਆਂ ਨੂੰ ਜ਼ਖਮੀ ਬੱਚਿਆਂ ਦਾ ਸਹੀ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਦੇ ਨਾਲ ਹੀ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੀ ਇਸ ਘਟਨਾ ’ਤੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਝਾਲਾਵਾੜ ਦੇ ਮਨੋਹਰਥਾਨਾ ਵਿਚ ਇਕ ਸਰਕਾਰੀ ਸਕੂਲ ਦੀ ਇਮਾਰਤ ਡਿੱਗਣ ਦੀਆਂ ਰਿਪੋਰਟਾਂ ਆ ਰਹੀਆਂ ਹਨ, ਜਿਸ ਕਾਰਨ ਕਈ ਬੱਚਿਆਂ ਅਤੇ ਅਧਿਆਪਕਾਂ ਦੀ ਮੌਤ ਹੋ ਗਈ ਹੈ। ਮੈਂ ਪਰਮਾਤਮਾ ਅੱਗੇ ਘੱਟੋ-ਘੱਟ ਜਾਨੀ ਨੁਕਸਾਨ ਅਤੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।