ਫ਼ਿਰੋਜ਼ਪੁਰ, 25 ਜੁਲਾਈ (ਗੁਰਿੰਦਰ ਸਿੰਘ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਵਲੋਂ ਹੈਰੋਇਨ ਦੀ ਸਪਲਾਈ ਦੇਣ ਲਈ ਗਾਹਕ ਉਡੀਕਦੇ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 15 ਕਿਲੋ 7 ਗ੍ਰਾਮ ਹੈਰੋਇਨ ਅਤੇ ਇਕ ਸਵਿਫਟ ਕਾਰ ਬਰਾਮਦ ਕੀਤੀ ਗਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਘੱਲ ਖੁਰਦ ਪੁਲਿਸ ਨੇ ਪਿੰਡ ਭੰਮਾ ਲੰਡਾ ਦੀ ਦਾਣਾ ਮੰਡੀ ਵਿਚ ਸਪਲਾਈ ਦੇਣ ਲਈ ਗਾਹਕ ਉਡੀਕਦੇ ਰਮੇਸ਼ ਕੁਮਾਰ ਪੁੱਤਰ ਕ੍ਰਿਸ਼ਨ ਲਾਲ ਵਾਸੀ ਪਿੰਡ ਮੋਹਕਮ ਖਾਂ ਵਾਲਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਉਕਤ ਹੈਰੋਇਨ ਬਰਾਮਦ ਕੀਤੀ ਹੈ।