ਨਵੀਂ ਦਿੱਲੀ, 25 ਜੁਲਾਈ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਰਾਜਸਥਾਨ ਵਿਚ ਇਕ ਸਕੂਲ ਦੀ ਇਮਾਰਤ ਡਿੱਗਣ ਨਾਲ ਕਈ ਵਿਦਿਆਰਥੀਆਂ ਦੀ ਮੌਤ ਬਹੁਤ ਦੁਖਦਾਈ ਹੈ। ਉਨ੍ਹਾਂ ਨੇ ਸੋਗਗ੍ਰਸਤ ਪਰਿਵਾਰਾਂ ਨਾਲ ਆਪਣੀ ਸੰਵੇਦਨਾ ਪ੍ਰਗਟ ਕੀਤੀ। ਪੁਲਿਸ ਨੇ ਦੱਸਿਆ ਕਿ ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਵਿਚ ਅੱਜ ਸਵੇਰੇ ਇਕ ਸਰਕਾਰੀ ਸਕੂਲ ਦੀ ਇਮਾਰਤ ਦਾ ਇਕ ਹਿੱਸਾ ਢਹਿ ਗਿਆ, ਜਿਸ ਵਿਚ ਘੱਟੋ-ਘੱਟ 7 ਬੱਚਿਆਂ ਦੀ ਮੌਤ ਹੋ ਗਈ ਅਤੇ 29 ਜ਼ਖਮੀ ਹੋ ਗਏ।
ਜ਼ਿਲ੍ਹੇ ਦੇ ਮਨੋਹਰਥਾਨਾ ਬਲਾਕ ਦੇ ਪਿਪਲੋਡ ਸਰਕਾਰੀ ਸਕੂਲ ਦੇ ਬੱਚੇ ਸਵੇਰ ਦੀ ਪ੍ਰਾਰਥਨਾ ਲਈ ਇਕੱਠੇ ਹੋ ਰਹੇ ਸਨ, ਜਦੋਂ ਇਹ ਘਟਨਾ ਵਾਪਰੀ।
ਰਾਸ਼ਟਰਪਤੀ ਨੇ ਕਿਹਾ ਕਿ ਮੈਂ ਪ੍ਰਾਰਥਨਾ ਕਰਦੀ ਹਾਂ ਕਿ ਪਰਮਾਤਮਾ ਦੁਖੀ ਪਰਿਵਾਰਾਂ ਨੂੰ ਇਸ ਦਰਦ ਨੂੰ ਸਹਿਣ ਦੀ ਤਾਕਤ ਦੇਵੇ। ਮੈਂ ਇਸ ਹਾਦਸੇ ਵਿਚ ਜ਼ਖਮੀ ਹੋਏ ਵਿਦਿਆਰਥੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੀ ਹਾਂ।