ਨਵੀਂ ਦਿੱਲੀ, 25 ਜੁਲਾਈ - ਸੁਪਰੀਮ ਕੋਰਟ ਨੇ 2022 ਵਿਚ 'ਭਾਰਤ ਜੋੜੋ ਯਾਤਰਾ' ਦੌਰਾਨ ਵਿਨਾਇਕ ਦਾਮੋਦਰ ਸਾਵਰਕਰ ਵਿਰੁੱਧ ਵਿਵਾਦਪੂਰਨ ਟਿੱਪਣੀ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁੱਧ ਜਾਰੀ ਕੀਤੇ ਗਏ ਸੰਮਨ 'ਤੇ ਰੋਕ ਲਗਾਉਣ ਵਾਲੇ ਆਪਣੇ ਅੰਤਰਿਮ ਆਦੇਸ਼ ਨੂੰ ਵਧਾ ਦਿੱਤਾ ਹੈ।
ਇਹ ਮਾਮਲਾ 2022 ਵਿਚ ਵਿਨਾਇਕ ਦਾਮੋਦਰ ਸਾਵਰਕਰ 'ਤੇ ਕੀਤੀ ਗਈ ਟਿੱਪਣੀ ਨਾਲ ਸੰਬੰਧਿਤ ਹੈ। ਜਸਟਿਸ ਦੀਪਾਂਕਰ ਦੱਤਾ ਅਤੇ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਮਾਮਲੇ ਵਿਚ ਮੁਲਤਵੀ ਕਰਨ ਦੀ ਮੰਗ ਨੂੰ ਸਵੀਕਾਰ ਕਰ ਲਿਆ ਅਤੇ ਸੁਣਵਾਈ ਚਾਰ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ। ਉੱਤਰ ਪ੍ਰਦੇਸ਼ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਗਰਿਮਾ ਪ੍ਰਸਾਦ ਨੇ ਅਦਾਲਤ ਨੂੰ ਦੱਸਿਆ ਕਿ ਰਾਜ ਨੇ ਰਾਹੁਲ ਗਾਂਧੀ ਦੀ ਪਟੀਸ਼ਨ 'ਤੇ ਜਵਾਬ ਦਾਇਰ ਕਰ ਦਿੱਤਾ ਹੈ।
ਤਾਜ਼ਾ ਖ਼ਬਰਾਂ
Free
ਮਾਮਲਾ ਸਾਵਰਕਰ ਵਿਰੁੱਧ ਵਿਵਾਦਪੂਰਨ ਦਾ : ਸੁਪਰੀਮ ਕੋਰਟ ਵਲੋਂ ਰਾਹੁਲ ਗਾਂਧੀ ਵਿਰੁੱਧ ਸੰਮਨ 'ਤੇ ਰੋਕ ਦਾ ਅੰਤਰਿਮ ਆਦੇਸ਼ ਬਰਕਰਾਰ
ਨਵੀਂ ਦਿੱਲੀ, 25 ਜੁਲਾਈ - ਸੁਪਰੀਮ ਕੋਰਟ ਨੇ 2022 ਵਿਚ 'ਭਾਰਤ ਜੋੜੋ ਯਾਤਰਾ' ਦੌਰਾਨ ਵਿਨਾਇਕ ਦਾਮੋਦਰ ਸਾਵਰਕਰ ਵਿਰੁੱਧ ਵਿਵਾਦਪੂਰਨ ਟਿੱਪਣੀ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁੱਧ ਜਾਰੀ ਕੀਤੇ ਗਏ ਸੰਮਨ...
ਅਜੀਤ ਡੈਸਕ
25-07-2025