29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2025

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਅਦਾਲਤ ਨੇ 30 ਜੁਲਾਈ ਤੱਕ ਕੀਤੀ ਮੁਲਤਵੀ

ਚੰਡੀਗੜ੍ਹ, 25 ਜੁਲਾਈ (ਕਪਿਲ ਵਧਵਾ)-ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ...

Ad Position 21
No active advertisement
ਅਜੀਤ ਡੈਸਕ 25-07-2025

ਚੰਡੀਗੜ੍ਹ, 25 ਜੁਲਾਈ (ਕਪਿਲ ਵਧਵਾ)-ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਨੂੰ ਅਦਾਲਤ ਨੇ 30 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਦੇ ਨਾਲ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ਵਿਚ ਏ.ਡੀ.ਜੀ.ਪੀ. ਜੇਲ੍ਹਾਂ ਵਲੋਂ ਇਹ ਸੀਲਬੰਦ ਰਿਪੋਰਟ ਅਦਾਲਤ ਵਿਚ ਦਾਇਰ ਕੀਤੀ ਗਈ ਹੈ, ਜਿਸ ਨੂੰ ਅਦਾਲਤ ਨੇ ਦੋਵਾਂ ਧਿਰਾਂ ਸਾਹਮਣੇ ਖੋਲ੍ਹ ਲਿਆ ਹੈ ਪਰ ਫਿਲਹਾਲ ਇਸ ਰਿਪੋਰਟ ਦੀ ਕਾਪੀ ਨੂੰ ਸਪਲਾਈ ਨਹੀਂ ਕੀਤਾ ਗਿਆ। ਬੈਰਕ ਬਦਲੀ ਮਾਮਲੇ ਉਤੇ ਅਦਾਲਤ ਨੇ 2 ਅਗਸਤ ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ ਪਰ ਅਦਾਲਤ ਵਲੋਂ ਅਪਣਾਇਆ ਗਿਆ ਇਸ ਮਾਮਲੇ ਵਿਚ ਰੁਖ ਇਹ ਦੱਸਦਾ ਹੈ ਕਿ ਆਉਣ ਵਾਲੀਆਂ ਤਰੀਕਾਂ ਉਤੇ ਬਿਕਰਮ ਸਿੰਘ ਮਜੀਠੀਆ ਦੇ ਦੋਵਾਂ ਮਾਮਲਿਆਂ ਵਿਚ ਫੈਸਲਾ ਕਰ ਦਿੱਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਵਿਰੋਧੀ ਧਿਰ ਵਲੋਂ ਨਾਅਰੇਬਾਜ਼ੀ ਕਾਰਨ ਲੋਕ ਸਭਾ ਸੋਮਵਾਰ ਤੱਕ ਮੁਲਤਵੀ ਅਗਲੀ ਖ਼ਬਰ ਪੰਜਾਬ ਕੈਬਨਿਟ ਮੀਟਿੰਗ : ਮੰਤਰੀ ਹਰਪਾਲ ਚੀਮਾ ਤੇ ਗੁਰਮੀਤ ਖੁੰਡੀਆਂ ਵਲੋਂ ਵੱਡੇ ਫੈਸਲੇ
Ad Position 24