29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2025

ਵਿਰੋਧੀ ਧਿਰ ਵਲੋਂ ਨਾਅਰੇਬਾਜ਼ੀ ਕਾਰਨ ਲੋਕ ਸਭਾ ਸੋਮਵਾਰ ਤੱਕ ਮੁਲਤਵੀ

ਨਵੀਂ ਦਿੱਲੀ, 25 ਜੁਲਾਈ-ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਨਾਅਰੇਬਾਜ਼ੀ ਕੀਤੀ...

Ad Position 21
No active advertisement
ਅਜੀਤ ਡੈਸਕ 25-07-2025

ਨਵੀਂ ਦਿੱਲੀ, 25 ਜੁਲਾਈ-ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਲੋਕ ਸਭਾ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਮਾਨਸੂਨ ਸੈਸ਼ਨ ਵਿਚ, ਸੰਸਦ ਵਿਚ ਹੁਣ ਤੱਕ ਕੋਈ ਚਰਚਾ ਨਹੀਂ ਹੋਈ ਕਿਉਂਕਿ ਬਿਹਾਰ ਵਿਚ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ (SIR) ਨੂੰ ਲੈ ਕੇ ਵਿਰੋਧ ਪ੍ਰਦਰਸ਼ਨਾਂ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਵਿਚ ਕਾਰਵਾਈ ਵਾਰ-ਵਾਰ ਮੁਲਤਵੀ ਕੀਤੀ ਗਈ ਸੀ। ਵਿਰੋਧੀ ਧਿਰ ਦੇ ਨੇਤਾ ਸੰਸਦ ਦੇ ਮਕਰ ਦੁਆਰ ਵਿਖੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਮੰਗ ਕਰ ਰਹੇ ਹਨ ਕਿ ਸੋਧ ਅਭਿਆਸ ਨੂੰ ਰੋਕਿਆ ਜਾਵੇ। ਵਿਰੋਧ ਪ੍ਰਦਰਸ਼ਨ ਅੱਜ ਆਪਣੇ ਪੰਜਵੇਂ ਦਿਨ ਵਿਚ ਦਾਖਲ ਹੋ ਗਿਆ ਤੇ ਲੋਕ ਸਭਾ ਮੁੜ ਸੋਮਵਾਰ ਤਕ ਲਈ ਮੁਲਤਵੀ ਕਰ ਦਿੱਤੀ ਗਈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਖੇ ਰਾਹੁਲ ਗਾਂਧੀ ਵਲੋਂ ਜਨਤਾ ਨੂੰ ਸੰਬੋਧਨ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਅਦਾਲਤ ਨੇ 30 ਜੁਲਾਈ ਤੱਕ ਕੀਤੀ ਮੁਲਤਵੀ
Ad Position 24