28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2025

ਪਿੰਡ ਨਿਆਲ ਦੇ 2 ਟਰੱਕ ਡਰਾਈਵਰਾਂ ਵਲੋਂ ਸਲਫਾਸ ਨਿਗਲ ਕੇ ਆਤਮ-ਹੱਤਿਆ

ਪਾਤੜਾਂ, 25 ਜੁਲਾਈ (ਗੁਰਇਕਬਾਲ ਸਿੰਘ ਖਾਲਸਾ, ਜਗਦੀਸ਼ ਸਿੰਘ ਕੰਬੋਜ)-ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਨਿਆਲ ਦੇ...

Ad Position 21
No active advertisement
ਅਜੀਤ ਡੈਸਕ 25-07-2025

ਪਾਤੜਾਂ, 25 ਜੁਲਾਈ (ਗੁਰਇਕਬਾਲ ਸਿੰਘ ਖਾਲਸਾ, ਜਗਦੀਸ਼ ਸਿੰਘ ਕੰਬੋਜ)-ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਨਿਆਲ ਦੇ ਦੋ ਡਰਾਈਵਰ ਵਿਅਕਤੀਆਂ ਵਲੋਂ ਸਲਫਾਸ ਨਿਗਲ ਕੇ ਆਤਮ- ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਉਰਫ ਗੇਜਾ ਪੁੱਤਰ ਮਲਕੀਤ ਸਿੰਘ (43) ਅਤੇ ਹਰਪ੍ਰੀਤ ਸਿੰਘ ਉਰਫ ਬਾੜਾ ਪੁੱਤਰ ਰਾਮਾ ਸਿੰਘ (43) ਦੋਵਾਂ ਵਲੋਂ ਅੱਜ ਆਤਮ-ਹੱਤਿਆ ਕਰਨ ਤੋਂ ਪਹਿਲਾਂ ਮੋਬਾਇਲ ਵਿਚ ਵੀਡੀਓ ਬਣਾ ਕੇ ਕਿਹਾ ਕਿ ਉਨ੍ਹਾਂ ਨੂੰ ਟਰੱਕ ਮਾਲਕ ਵਲੋਂ ਜੋ ਕਿ ਪੰਜਾਬ ਪੁਲਿਸ ਵਿਚ ਮੁਲਾਜ਼ਮ ਹੈ, ਵਲੋਂ ਤੰਗ ਪਰੇਸ਼ਾਨ ਕੀਤਾ ਗਿਆ ਹੈ।

ਦੋਵਾਂ ਵਿਅਕਤੀਆਂ ਨੇ ਵੀਡੀਓ ਵਿਚ ਕਿਹਾ ਕਿ ਉਹ ਉਕਤ ਵਿਅਕਤੀ ਦੇ ਟਰੱਕ ਉੱਤੇ ਡਰਾਈਵਰੀ ਕਰਦੇ ਸਨ ਤੇ ਕੁਝ ਦਿਨ ਪਹਿਲਾਂ ਉਹ ਜਦੋਂ ਟਰੱਕ ਦਾ ਗੇੜਾ ਲਾਉਣ ਗਏ ਰਾਤ ਸਮੇਂ ਸੌਂ ਰਹੇ ਸੀ ਤਾਂ ਉਸ ਵਕਤ ਉਨ੍ਹਾਂ ਕੋਲੋਂ 65 ਹਜ਼ਾਰ ਰੁਪਏ ਕਿਸੇ ਨੇ ਚੋਰੀ ਕਰ ਲਏ ਸਨ, ਜਿਸ ਦਾ ਇਲਜ਼ਾਮ ਟਰੱਕ ਮਾਲਕ ਵਲੋਂ ਉਨ੍ਹਾਂ ਉੱਪਰ ਲਗਾਇਆ ਜਾ ਰਿਹਾ ਸੀ ਤੇ ਇਸ ਸਬੰਧ ਵਿਚ ਟਰੱਕ ਮਾਲਕ ਵਲੋਂ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ ਗਈ ਸੀ, ਜਿਸ ਤੋਂ ਪਰੇਸ਼ਾਨ ਹੋ ਕੇ ਅਸੀਂ ਦੋਵੇਂ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਾਂ। ਉਨ੍ਹਾਂ ਵੀਡੀਓ ਵਿਚ ਇਲਜ਼ਾਮ ਲਗਾਇਆ ਕਿ ਉਨ੍ਹਾਂ ਦੀ ਮੌਤ ਦੇ ਜ਼ਿੰਮੇਵਾਰ ਟਰੱਕ ਮਾਲਕ ਤੇ ਕੁਝ ਹੋਰ ਵਿਅਕਤੀ ਹਨ ਜਿਨ੍ਹਾਂ ਵਲੋਂ ਉਨ੍ਹਾਂ ਨੂੰ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਤੋਂ ਬਾਅਦ ਦੋਵਾਂ ਵਿਅਕਤੀਆਂ ਨੂੰ ਪਰਿਵਾਰਕ ਮੈਂਬਰਾਂ ਵਲੋਂ ਪਟਿਆਲਾ ਲਿਜਾਇਆ ਗਿਆ ਤੇ ਰਸਤੇ ਵਿਚ ਹੀ ਉਨ੍ਹਾਂ ਦੀ ਮੌਤ ਹੋ ਗਈ।

ਇਸ ਸਬੰਧੀ ਬੀ.ਕੇ.ਯੂ. ਏਕਤਾ ਆਜ਼ਾਦ ਦੇ ਸੂਬਾਈ ਆਗੂ ਮਨਜੀਤ ਸਿੰਘ ਨਿਆਲ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਦੇ ਦੋਵੇਂ ਵਿਅਕਤੀ ਪਿਛਲੇ ਲੰਮੇ ਸਮੇਂ ਤੋਂ ਇਮਾਨਦਾਰੀ ਨਾਲ ਕੰਮ ਕਰ ਰਹੇ ਸਨ ਤੇ ਉਨ੍ਹਾਂ ਉੱਪਰ ਇਸ ਤਰ੍ਹਾਂ ਚੋਰੀ ਦਾ ਇਲਜ਼ਾਮ ਲਗਾ ਕੇ ਸਰੀਰਕ ਅਤੇ ਮਾਨਸਿਕ ਤੌਰ ਉਤੇ ਪਰੇਸ਼ਾਨ ਕੀਤਾ ਗਿਆ ਜੋ ਕਿ ਬਿਲਕੁਲ ਗਲਤ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਵੇਂ ਵਿਅਕਤੀਆਂ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿੱਤਾ ਜਾਵੇ ਤੇ ਦੋਸ਼ੀ ਵਿਅਕਤੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਦੋਂ ਇਸ ਸਬੰਧੀ ਡੀ.ਐਸ.ਪੀ. ਪਾਤੜਾਂ ਇੰਦਰਪਾਲ ਸਿੰਘ ਚੌਹਾਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਪਤਾ ਲੱਗਣ ਉਤੇ ਪੁਲਿਸ ਮੁਲਾਜ਼ਮ ਰਜਿੰਦਰਾ ਹਸਪਤਾਲ ਪਟਿਆਲਾ ਭੇਜੇ ਗਏ ਹਨ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਜਾਂਚ-ਪੜਤਾਲ ਕਰਕੇ ਦੋਸ਼ੀ ਵਿਅਕਤੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਚੰਦ ਭਾਨ ਬਰਸਾਤੀ ਨਾਲੇ 'ਚ ਬਰਸਾਤ ਦੇ ਪਾਣੀ ਦਾ ਵਹਾਅ ਵਧਿਆ ਅਗਲੀ ਖ਼ਬਰ ਕਾਰਗਿਲ ਸ਼ਹੀਦ ਅਜੈਬ ਸਿੰਘ ਜਹਾਂਗੀਰ ਦੇ ਪਿੰਡ ਨੂੰ ਨਹੀਂ ਮਿਲੀ ਕੋਈ ਯਾਦਗਾਰ - ਪਰਿਵਾਰਕ ਮੈਂਬਰ
Ad Position 24