28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਕੈਪਟਨ ਅਮਰਿੰਦਰ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਦੇ ਹੱਕ 'ਚ ਕੀਤਾ ਟਵੀਟ

ਚੰਡੀਗੜ੍ਹ, 26 ਜੁਲਾਈ-ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਬਿਕਰਮ...

Ad Position 21
No active advertisement
ਅਜੀਤ ਡੈਸਕ 26-07-2025

ਚੰਡੀਗੜ੍ਹ, 26 ਜੁਲਾਈ-ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿਚ ਪੋਸਟ ਪਾਈ ਹੈ, ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ 'ਆਪ' ਰਾਜਨੀਤਿਕ ਬਦਲਾਖੋਰੀ ਅਤੇ ਬੇਰਹਿਮ ਦਮਨ ਸ਼ਾਸਨ ਦਾ ਬਦਲ ਹੈ। ਪੰਜਾਬ ਨੇ ਕਦੇ ਵੀ ਲੋਕਤੰਤਰ 'ਤੇ ਅਜਿਹਾ ਘਿਨਾਉਣਾ ਹਮਲਾ ਨਹੀਂ ਦੇਖਿਆ, ਜਿਥੇ ਉਨ੍ਹਾਂ ਦੇ ਕੁਸ਼ਾਸਨ ਅਤੇ ਭ੍ਰਿਸ਼ਟਾਚਾਰ ਦੇ ਆਲੋਚਕਾਂ ਨੂੰ ਘਰਾਂ ਵਿਚ ਨਜ਼ਰਬੰਦ ਕੀਤਾ ਜਾ ਰਿਹਾ ਹੈ ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ ਅਤੇ ਚੁੱਪ ਕਰਵਾਇਆ ਜਾ ਰਿਹਾ ਹੈ।

ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾ ਕੇ ਪਰੇਸ਼ਾਨ ਕਰਨਾ ਉਨ੍ਹਾਂ ਦੀਆਂ ਅਣਮਨੁੱਖੀ ਚਾਲਾਂ ਦੀ ਇਕ ਹੈਰਾਨ ਕਰਨ ਵਾਲੀ ਉਦਾਹਰਣ ਹੈ। ਮੈਂ ਇਸ ਰਾਜਨੀਤਿਕ ਅੱਤਿਆਚਾਰ ਦੀ ਸਖ਼ਤ ਨਿੰਦਾ ਕਰਦਾ ਹਾਂ।
ਵੱਡੇ ਵਿਰੋਧ ਪ੍ਰਦਰਸ਼ਨਾਂ ਨੂੰ ਕੁਚਲਿਆ ਜਾ ਰਿਹਾ ਹੈ ਤੇ ਅਸਹਿਮਤੀ ਨੂੰ ਦਬਾਇਆ ਜਾ ਰਿਹਾ ਹੈ। 

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰ ਹੈਰੋਇਨ ਸਮੇਤ ਕੀਤੇ ਗ੍ਰਿਫਤਾਰ - ਡੀ.ਜੀ.ਪੀ. ਪੰਜਾਬ ਅਗਲੀ ਖ਼ਬਰ ਭੁਲੱਥ-ਕਰਤਾਰਪੁਰ ਸੜਕ 'ਤੇ ਪਲਟਿਆ ਮੱਕੀ ਦਾ ਭਰਿਆ ਟਰੱਕ
Ad Position 24