27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਪਿੰਡ ਚੰਨਣਵਾਲ 'ਚ ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ

ਮਹਿਲ ਕਲਾਂ, 26 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਚੰਨਣਵਾਲ (ਬਰਨਾਲਾ) ਵਿਖੇ ਇਕ ਨੌਜਵਾਨ ਦੀ ਚਿੱਟੇ ਦੀ...

Ad Position 21
No active advertisement
ਅਜੀਤ ਡੈਸਕ 26-07-2025

ਮਹਿਲ ਕਲਾਂ, 26 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਚੰਨਣਵਾਲ (ਬਰਨਾਲਾ) ਵਿਖੇ ਇਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਦੁਖਦਾਈ ਖਬਰ ਮਿਲੀ ਹੈ। ਮ੍ਰਿਤਕ ਦੀ ਮਾਤਾ ਅਮਨਦੀਪ ਕੌਰ ਨੇ ਦੱਸਿਆ ਕਿ 25 ਸਾਲਾ ਨੌਜਵਾਨ ਪੁੱਤਰ ਬੇਅੰਤ ਸਿੰਘ ਘਰੇ ਰੋਟੀ ਖਾ ਕੇ ਪੈਣ ਲੱਗਿਆ ਸੀ, ਜਦੋਂ ਅਸੀਂ ਵੇਖਿਆ ਤਾਂ ਉਸ ਦੀ ਬਾਂਹ ਸਰਿੰਜ ਲੱਗਣ ਨਾਲ ਸੁੱਜੀ ਹੋਈ ਸੀ। ਥੋੜ੍ਹੇ ਸਮੇਂ ਅੰਦਰ ਹੀ ਉਸ ਦੀ ਵੇਖਦੇ ਹੀ ਪਲਾਂ 'ਚ ਮੌਤ ਹੋ ਗਈ।

ਮ੍ਰਿਤਕ ਦੇ ਪਿਤਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਬਿਆਨ ਦਰਜ ਕਰਵਾਏ ਗਏ ਹਨ ਕਿ ਨੌਜਵਾਨ ਬੇਅੰਤ ਸਿੰਘ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਪੁਲਿਸ ਥਾਣਾ ਮਹਿਲ ਕਲਾਂ ਦੇ ਅਧਿਕਾਰੀਆਂ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਬਰਨਾਲਾ ਭੇਜਿਆ ਹੈ। ਸਰਪੰਚ ਗੁਰਜੰਟ ਸਿੰਘ ਧਾਲੀਵਾਲ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕ ਨੌਜਵਾਨ ਬੇਅੰਤ ਸਿੰਘ ਕਾਫੀ ਸਮੇਂ ਤੋਂ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਸੀ. ਜਿਸ ਕਰਕੇ ਇਹ ਭਾਣਾ ਵਾਪਰਿਆ ਹੈ। ਐਸ. ਐਚ. ਓ. ਸ਼ੇਰਵਿੰਦਰ ਸਿੰਘ ਔਲਖ ਨੇ ਸੰਪਰਕ ਕਰਨ ਉਤੇ ਕਿਹਾ ਕਿ ਪਰਿਵਾਰ ਵਲੋਂ ਬਿਆਨ ਦਰਜ ਕਰਵਾਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਵਲੋਂ ਸੁਖਪਾਲ ਖਹਿਰਾ ਨੂੰ ਮਾਨਹਾਨੀ ਦਾ ਲੀਗਲ ਨੋਟਿਸ ਭੇਜਿਆ ਅਗਲੀ ਖ਼ਬਰ 11 ਲੋਕਾਂ ਦੀ ਜਾਨ ਬਚਾਉਣ ਵਾਲੇ ਨੌਜਵਾਨਾਂ ਜਸਕਰਨ ਤੇ ਕ੍ਰਿਸ਼ਨ ਕੁਮਾਰ ਨੂੰ ਸੀ.ਐਮ. ਮਾਨ ਨੇ ਕੀਤਾ ਸਨਮਾਨਿਤ
Ad Position 24