27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਮੰਤਰੀ ਹਰਜੋਤ ਸਿੰਘ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜ਼ਫਰ ਨੂੰ ਕੀਤਾ ਤਲਬ

ਅੰਮ੍ਰਿਤਸਰ, 26 ਜੁਲਾਈ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਸ਼੍ਰੀਨਗਰ ਵਿਖੇ ਸ੍ਰੀ ਗੁਰੂ...

Ad Position 21
No active advertisement
ਅਜੀਤ ਡੈਸਕ 26-07-2025

ਅੰਮ੍ਰਿਤਸਰ, 26 ਜੁਲਾਈ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਦਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਕੈਬਨਿਟ ਮੰਤਰ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੂੰ ਆਪਣਾ ਪੱਖ ਰੱਖਣ ਲਈ ਮਿਤੀ 1 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਤਲਬ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਨੇ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ ਹੈ ਅਤੇ ਨਾ ਹੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਖਿਮਾ-ਜਾਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਅਹੁਦਿਆਂ ਉੱਤੇ ਕਾਰਜ ਕਰ ਰਹੀਆਂ ਸ਼ਖ਼ਸੀਅਤਾਂ ਦੀ ਸਮਾਜ ਪ੍ਰਤੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਦੇ ਅਹੁਦੇਦਾਰਾਂ ਵਲੋਂ ਸੰਜੀਦਾ ਮਸਲੇ ਉੱਤੇ ਹੁਣ ਤੱਕ ਚੁੱਪ ਰਹਿਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਗੁਰੂ ਸਾਹਿਬ ਨਾਲ ਸਬੰਧਤ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਰੱਖੇ ਗਏ ਸਮਾਗਮ ਅੰਦਰ ਨਾਚ-ਗਾਣੇ ਅਤੇ ਮਨੋਰੰਜਨ ਨਾਲ ਸ਼ੁਰੂਆਤ ਕੀਤੀ ਗਈ ਹੋਵੇ ਜੋ ਕਿ ਬਰਦਾਸ਼ਤਯੋਗ ਨਹੀਂ।

ਜਥੇਦਾਰ ਗੜਗੱਜ ਨੇ ਕਿਹਾ ਕਿ ਮਿਤੀ 1 ਅਗਸਤ 2025 ਨੂੰ ਪੰਥਕ ਅਤੇ ਧਾਰਮਿਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਜਾ ਰਹੀ ਹੈ ਅਤੇ ਇਸੇ ਦਿਨ ਹੀ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਅਤੇ ਡਾਇਰੈਕਟਰ ਸ. ਜਸਵੰਤ ਸਿੰਘ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਗਾਇਕ ਬੀਰ ਸਿੰਘ ਖਿਲਾਫ਼ ਵੀ ਸ਼ਿਕਾਇਤਾਂ ਪੁੱਜੀਆਂ ਹਨ ਜੋ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਪੱਖ ਰੱਖ ਕੇ ਖਿਮਾ-ਜਾਚਨਾ ਕਰ ਗਿਆ ਹੈ, ਜਿਸ ਉੱਤੇ ਵੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਪੇਸ਼ ਹੋਣ ਸਬੰਧੀ ਪੱਤਰ ਜਾਰੀ ਕਰ ਦਿੱਤੇ ਗਏ ਹਨ। 

Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਵਲੋਂ ਪ੍ਰੈਸ ਕਾਨਫਰੰਸ ਅਗਲੀ ਖ਼ਬਰ ਵਿੱਤ ਮੰਤਰੀ ਨਾਲ ਮੀਟਿੰਗ ਬੇਸਿੱਟਾ ਰਹੀ ਤਾਂ ਕਰਾਂਗੇ ਅਣਮਿੱਥੇ ਸਮੇਂ ਦੀ ਹੜਤਾਲ - ਜੋਧ ਸਿੰਘ
Ad Position 24