27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਗੁਰਦੁਆਰਾ ਸਾਹਿਬ ਦੇ ਮੇਨ ਗੇਟ ਅਤੇ ਲੰਗਰ ਹਾਲ ਦੇ ਤੋੜੇ ਜਿੰਦਰੇ, ਤਸਵੀਰਾਂ ਸੀਸੀਟੀਵੀ ਕੈਮਰੇ ਚ' ਕੈਦ

ਮੱਖੂ (ਫ਼ਿਰੋਜ਼ਪੁਰ), 26 ਜੁਲਾਈ (ਕੁਲਵਿੰਦਰ ਸਿੰਘ ਸੰਧੂ) - ਬਲਾਕ ਮੱਖੂ ਦੇ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਚਰਨ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਕੱਲ੍ਹ ਰਾਤ 2 ਵਜੇ ਦੇ ਕਰੀਬ ਅਣਪਛਾਤੇ...

Ad Position 21
No active advertisement
ਅਜੀਤ ਡੈਸਕ 26-07-2025

 ਮੱਖੂ (ਫ਼ਿਰੋਜ਼ਪੁਰ), 26 ਜੁਲਾਈ (ਕੁਲਵਿੰਦਰ ਸਿੰਘ ਸੰਧੂ) - ਬਲਾਕ ਮੱਖੂ ਦੇ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਚਰਨ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਕੱਲ੍ਹ ਰਾਤ 2 ਵਜੇ ਦੇ ਕਰੀਬ ਅਣਪਛਾਤੇ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ ਦੇ ਮੇਨ ਗੇਟ ਅਤੇ ਲੰਗਰ ਹਾਲ ਦੇ ਜਿੰਦਰੇ ਤੋੜੇ ਗਏ ਅਤੇ ਬਾਅਦ ਵਿਚ ਦਰਬਾਰ ਸਾਹਿਬ ਦੇ ਦਰਵਾਜ਼ੇ ਦਾ ਜਿੰਦਰਾ ਤੋੜਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਵਿਚ ਉਹ ਕਾਮਯਾਬ ਨਹੀਂ ਹੋ ਸਕਿਆ।
ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੀ ਤਸਵੀਰ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਇਸ ਵਿਅਕਤੀ ਵਲੋਂ ਕੋਈ ਵੀ ਸਮਾਨ ਚੋਰੀ ਨਹੀਂ ਕੀਤਾ ਗਿਆ, ਹੋ ਸਕਦਾ ਹੈ ਕਿ ਇਹ ਜਿੰਦਰੇ ਤੋੜ ਕੇ ਆਪਣੇ ਹੋਰ ਸਾਥੀਆਂ ਨੂੰ ਬੁਲਾਉਣ ਗਿਆ ਹੋਵੇ।ਇਸ ਦੇ ਖ਼ਿਲਾਫ਼ ਥਾਣਾ ਮੱਖੂ ਵਿਚ ਅਸੀਂ ਦਰਖਾਸਤ ਦੇ ਦਿੱਤੀ ਗਈ ਹੈ ਤੇ ਪੁਲਿਸ ਪ੍ਰਸ਼ਾਸਨ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਇਹ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਇਹ ਵਿਅਕਤੀ ਕਿਸ ਮਨਸੂਬੇ ਨਾਲ ਗੁਰਦੁਆਰਾ ਸਾਹਿਬ ਦੇ ਜਿੰਦਰੇ ਤੋੜ ਕੇ ਅੰਦਰ ਦਾਖ਼ਲ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ ਯੂ.ਐਨ ਓ. ਤੋਂ ਕਰਾਂਗੇ ਮੰਗ - ਐਡਵੋਕੇਟ ਧਾਮੀ ਅਗਲੀ ਖ਼ਬਰ ਭਾਰਤ-ਇੰਗਲੈਂਡ ਚੌਥਾ ਟੈਸਟ : ਇੰਗਲੈਂਡ ਦੇ ਕਪਤਾਨ ਬੈਨ ਸਟੋਕਸ ਦਾ ਸੈਂਕੜਾ ਪੂਰਾ, ਚੌਥੇ ਦਿਨ ਪਹਿਲੀ ਪਾਰੀ 'ਚ ਇੰਗਲੈਂਡ 5...
Ad Position 24