27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

350 ਸਾਲਾ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ ਯੂ.ਐਨ ਓ. ਤੋਂ ਕਰਾਂਗੇ ਮੰਗ - ਐਡਵੋਕੇਟ ਧਾਮੀ

ਅੰਮ੍ਰਿਤਸਰ, 26 ਜੁਲਾਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ। ਨੌਵੇਂ ਪਾਤਿਸ਼ਾਹ...

Ad Position 21
No active advertisement
ਅਜੀਤ ਡੈਸਕ 26-07-2025

ਅੰਮ੍ਰਿਤਸਰ, 26 ਜੁਲਾਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ। ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਡਿਜ਼ੀਟਲ ਮਾਧਿਅਮ ਰਾਹੀਂ ਹੋਈ ਇਸ ਮੀਟਿੰਗ ਵਿਚ ਸ. ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਸ. ਰਾਜਬੀਰ ਸਿੰਘ ਕੈਨੇਡਾ, ਮਾਸਟਰ ਮਹਿੰਦਰ ਸਿੰਘ, ਸ. ਗੁਰਚਰਨ ਸਿੰਘ ਲਾਂਬਾ ਅਮਰੀਕਾ, ਸ. ਬਲਵੰਤ ਸਿੰਘ ਧਾਮੀ, ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਦੌਰਾਨ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਨੌਵੇਂ ਪਾਤਿਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਅੰਤਰਰਾਸ਼ਟਰੀ ਪ੍ਰਸੰਗ ਵਿਚ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ, ਉਥੇ ਹੀ ਸ਼੍ਰੋਮਣੀ ਕਮੇਟੀ ਵਲੋਂ ਆਰੰਭੇ ਯਤਨਾਂ ਨੂੰ ਸਮਰਥਨ ਦੇਣ ਦੀ ਵਚਨਬੱਧਤਾ ਵੀ ਪ੍ਰਗਟਾਈ।
ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਮੈਂਬਰਾਂ ਨੇ ਬਹੁਤ ਕੀਮਤੀ ਸੁਝਾਅ ਦਿੱਤੇ ਹਨ, ਜੋ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਲਈ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਦੱਸਿਆ ਕਿ ਮਿਲੇ ਸੁਝਾਵਾਂ ਤਹਿਤ ਯੂਐਨਓ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹਾਦਤ ਦੇ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਲਈ ਪੱਤਰ ਲਿਖਿਆ ਜਾਵੇਗਾ। ਇਸ ਦੇ ਨਾਲ ਹੀ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ 25 ਨਵੰਬਰ ਨੂੰ ਪੂਰੇ ਦੇਸ਼ ਵਿਚ ਛੁੱਟੀ ਕਰਨ ਲਈ ਆਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੌਵੇਂ ਪਾਤਿਸ਼ਾਹ ਜੀ ਵਲੋਂ ਉਚਾਰਨ ਕੀਤੀ ਬਾਣੀ ਦਾ ਗਾਇਨ ਕਰਵਾ ਕੇ ਸ਼ਤਾਬਦੀ ਨੂੰ ਸਮਰਪਿਤ ਕਰੇਗੀ ਅਤੇ ਇਸ ਦੇ ਨਾਲ ਹੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਨੌਵੇਂ ਪਾਤਿਸ਼ਾਹ ਜੀ ਦੇ ਜੀਵਨ, ਦੇਣ ਤੇ ਸ਼ਹਾਦਤ ਬਾਰੇ ਸੰਖੇਪ ਇਤਿਹਾਸ ਨੂੰ ਦਰਸਾਉਂਦੇ ਬੋਰਡ ਲਗਾਏ ਜਾਣਗੇ, ਤਾਂ ਜੋ ਗੁਰੂ ਸਾਹਿਬ ਜੀ ਦੀ ਲਾਸਾਨੀ ਦੇਣ ਬਾਰੇ ਸੰਗਤਾਂ ਨੂੰ ਚਿਰ-ਸਦੀਵ ਜਾਣਕਾਰੀ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸਮੇਂ ਵੱਖ-ਵੱਖ ਧਰਮਾਂ ਦੇ ਆਗੂਆਂ ਨੂੰ ਇਸ ਦਾ ਹਿੱਸਾ ਬਨਾਉਣ ਲਈ ਵੀ ਯਤਨ ਕੀਤੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਕੰਗਣਾ ਰਣੌਤ ਦੇ ਵਿਵਾਦਿਤ ਬਿਆਨ ਤੋਂ ਭਾਜਪਾ ਨੇ ਕੀਤਾ ਕਿਨਾਰਾ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਦੇ ਮੇਨ ਗੇਟ ਅਤੇ ਲੰਗਰ ਹਾਲ ਦੇ ਤੋੜੇ ਜਿੰਦਰੇ, ਤਸਵੀਰਾਂ ਸੀਸੀਟੀਵੀ ਕੈਮਰੇ ਚ' ਕੈਦ
Ad Position 24