26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਭਾਰਤ-ਇੰਗਲੈਂਡ ਚੌਥਾ ਟੈਸਟ : ਦੂਜੀ ਪਾਰੀ 'ਚ ਭਾਰਤ ਦੀ ਖਰਾਬ ਸ਼ੁਰੂਆਤ, ਯਸ਼ਸਵੀ ਜੈਸਵਾਲ ਅਤੇ ਸਾਈ ਸੁਦਰਸ਼ਨ ਬਿਨਾਂ ਕੋਈ ਦੌੜਾਂ ਬਣਾਏ ਆਊਟ

ਮੈਨਚੈਸਟਰ, 26 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਚੌਥੇ ਟੈਸਟ ਮੈਚ ਦੇ ਚੌਥੇ ਦਿਨ ਭਾਰਤ ਦੀ ਦੂਜੀ ਪਾਰੀ ਦੀ ਸ਼ੁਰੂਆਤ ਬਹੁਤ ਹੀ ਖਰਾਬ ਰਹੀ। ਪਹਿਲੇ ਸੈਸ਼ਨ ਦਾ ਖੇਡ ਸਮਾਪਤ...

Ad Position 21
No active advertisement
ਅਜੀਤ ਡੈਸਕ 26-07-2025

ਮੈਨਚੈਸਟਰ, 26 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਚੌਥੇ ਟੈਸਟ ਮੈਚ ਦੇ ਚੌਥੇ ਦਿਨ ਭਾਰਤ ਦੀ ਦੂਜੀ ਪਾਰੀ ਦੀ ਸ਼ੁਰੂਆਤ ਬਹੁਤ ਹੀ ਖਰਾਬ ਰਹੀ। ਪਹਿਲੇ ਸੈਸ਼ਨ ਦਾ ਖੇਡ ਸਮਾਪਤ ਹੋਣ ਤੱਕ ਭਾਰਤ ਦੀ ਟੀਮ ਆਪਣੀ ਦੂਸਰੀ ਪਾਰੀ ਵਿਚ ਸਿਰਫ਼ ਇਕ ਦੌੜ 'ਤੇ ਦੋ ਵਿਕਟਾਂ ਗੁਆ ਚੁੱਕੀ ਹੈ।ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਲਾ ਬਿਨਾਂ ਕੋਈ ਦੌੜਾਂ ਬਣਾਏ ਆਊਟ ਹੋ ਗਿਆ। ਯਸ਼ਸਵੀ ਨੂੰ ਕ੍ਰਿਸ ਵੋਕਸ ਨੇ ਜੋ ਰੂਟ ਹੱਥੋਂ ਕੈਚ ਆਊਟ ਕਰਵਾਇਆ। ਇਸ ਤੋਂ ਬਾਅਦ ਸਾਈ ਸੁਦਰਸ਼ਨ ਬੱਲੇਬਾਜ਼ੀ ਕਰਨ ਲਈ ਉਤਰਿਆ। ਉਹ ਵੀ ਕ੍ਰਿਸ ਵੋਕਸ ਦੀ ਗੇਂਦ 'ਤੇ ਖਾਤਾ ਖੋਲ੍ਹੇ ਬਿਨਾਂ ਹੈਰੀ ਬਰੁੱਕ ਹੱਥੋਂ ਕੈਚ ਆਊਟ ਹੋ ਗਿਆ। ਭਾਰਤ ਅਜੇ ਵੀ ਇੰਗਲੈਂਡ ਤੋਂ 310 ਦੌੜਾਂ ਪਿੱਛੇ ਹੈ।
ਇਸ ਤੋਂ ਪਹਿਲਾਂ ਇੰਗਲੈਂਡ ਨੇ ਆਪਣੀ ਪਹਿਲੀ ਪਾਰੀ ਵਿਚ ਜੋ ਰੂਟ ਦੀਆਂ 150 ਅਤੇ ਕਪਤਾਨ ਬੈਨ ਸਟੋਕਸ ਦੀਆਂ 141 ਦੌੜਾਂ ਸਦਕਾ 683 ਦੌੜਾਂ ਬਣਾਈਆਂ ਤੇ ਪਹਿਲੀ ਪਾਰੀ ਦੇ ਆਧਾਰ 'ਤੇ ਉਸ ਨੂੰ 311 ਦੌੜਾਂ ਦੀ ਬੜਤ ਮਿਲੀ ।

Ad Position 22
No active advertisement
ਪਿਛਲੀ ਖ਼ਬਰ ਚਿੰਤਪੁਰਨੀ ਦੇ ਦਰਸ਼ਨ ਕਰਨ ਆਏ ਸੁਲਤਾਨਪੁਰ ਲੋਧੀ ਦੇ ਸ਼ਰਧਾਲੂ ਦੀ ਮੌਤ ਅਗਲੀ ਖ਼ਬਰ ਭਾਰਤ-ਇੰਗਲੈਂਡ ਚੌਥਾ ਟੈਸਟ : ਪਹਿਲੀ ਪਾਰੀ ਵਿਚ ਇੰਗਲੈਂਡ ਦੀ ਪੂਰੀ ਟੀਮ 669 ਦੌੜਾਂ ਬਣਾ ਕੇ ਆਊਟ
Ad Position 24