26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

101236 ਏਕੜ ਝੋਨੇ ਦੀ ਸਿੱਧੀ ਬਿਜਾਈ ਕਰਕੇ ਫ਼ਾਜ਼ਿਲਕਾ ਜ਼ਿਲ੍ਹਾ ਰਿਹਾ ਹੁਣ ਤੱਕ ਸੂਬੇ ‘ਚ ਮੋਹਰੀ - ਮੁੱਖ ਖੇਤੀਬਾੜੀ ਅਫ਼ਸਰ

ਫ਼ਾਜ਼ਿਲਕਾ, 26 ਜੁਲਾਈ (ਬਲਜੀਤ ਸਿੰਘ) - ਝੋਨੇ ਦੀ ਸਿੱਧੀ ਬਿਜਾਈ ਕਰਨ ਵਿਚ ਫ਼ਾਜ਼ਿਲਕਾ ਜ਼ਿਲ੍ਹਾ ਹੁਣ ਤੱਕ ਮੋਹਰੀ ਸਾਬਿਤ ਹੋਇਆ ਹੈ। ਜ਼ਿਲ੍ਹੇ ਦੇ 8386 ਕਿਸਾਨਾਂ ਵਲੋਂ ਹੁਣ ਤੱਕ 101236 ਏਕੜ ਝੋਨੇ ਦੀ ਸਿੱਧੀ ਬਿਜਾਈ...

Ad Position 21
No active advertisement
ਅਜੀਤ ਡੈਸਕ 26-07-2025

ਫ਼ਾਜ਼ਿਲਕਾ, 26 ਜੁਲਾਈ (ਬਲਜੀਤ ਸਿੰਘ) - ਝੋਨੇ ਦੀ ਸਿੱਧੀ ਬਿਜਾਈ ਕਰਨ ਵਿਚ ਫ਼ਾਜ਼ਿਲਕਾ ਜ਼ਿਲ੍ਹਾ ਹੁਣ ਤੱਕ ਮੋਹਰੀ ਸਾਬਿਤ ਹੋਇਆ ਹੈ। ਜ਼ਿਲ੍ਹੇ ਦੇ 8386 ਕਿਸਾਨਾਂ ਵਲੋਂ ਹੁਣ ਤੱਕ 101236 ਏਕੜ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਰਾਜਿੰਦਰ ਕੁਮਾਰ ਕੰਬੋਜ ਨੇ ਕੀਤਾ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿਧੀ ਬਿਜਾਈ ਕਰਨ ਤੇ ਸਬਸਿਡੀ ਪ੍ਰਾਪਤ ਕਰਨ ਦੀ ਕਾਰਵਾਈ ਅਜੇ ਵੀ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਝੋਨੇ ਦੀ ਸਿਧੀ ਬਿਜਾਈ ਕਰਨ 'ਤੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਸਬਸਿਡੀ ਦਿੱਤੀ ਜਾਂਦੀ ਹੈ। ਸਬਸਿਡੀ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਜੁਲਾਈ 2025 ਹੈ। ਇਸ ਲਈ ਕਿਸਾਨ ਖੇਤੀਬਾੜੀ ਵਿਭਾਗ ਦੀ ਵੈੱਬਸਾਈਟ https://agrimachinerypb.com/ 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਿਚ ਫ਼ਾਜ਼ਿਲਕਾ ਦੇ ਕਿਸਾਨ ਰਾਜ ਭਰ ਵਿਚੋਂ ਮੋਹਰੀ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਪਾਣੀ ਦੀ ਬੱਚਤ ਹੋ ਸਕੇ। ਉਨਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਆਰਥਿਕ ਮਦਦ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਿਨਾਂ ਦੇਰੀ ਕਿਸਾਨ ਅਪਲਾਈ ਕਰਨ।ਜਿਹੜੇ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ ਉਹ ਪੋਰਟਲ 'ਤੇ ਅਪਲਾਈ ਜ਼ਰੂਰ ਕਰਨ ਕਿਉਂਕਿ ਪੋਰਟਲ 'ਤੇ ਅਪਲਾਈ ਕਰਨ ਵਾਲੇ ਕਿਸਾਨਾਂ ਨੂੰ ਹੀ ਸਬਸਿਡੀ ਦੀ ਰਕਮ ਮਿਲੇਗੀ ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਦੀ ਗੋਲੀ ਲੱਗਣ ਨਾਲ ਬਦਮਾਸ਼ ਜ਼ਖ਼ਮੀ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ
Ad Position 24