26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਪਿਸਤੌਲ ਅਤੇ ਮੈਗਜ਼ੀਨ ਸਮੇਤ 02 ਦੋਸ਼ੀ ਗ੍ਰਿਫਤਾਰ

ਚੋਗਾਵਾਂ (ਅੰਮ੍ਰਿਤਸਰ), 26 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਹਦਾਇਤਾਂ ਅਨੁਸਾਰ ਏ.ਜੀ.ਟੀ.ਐਫ. ਅੰਮ੍ਰਿਤਸਰ ਦਿਹਾਤੀ ਨੇ 02 ਗਲੌਕ ਪਿਸਤੌਲ...

Ad Position 21
No active advertisement
ਅਜੀਤ ਡੈਸਕ 26-07-2025

ਚੋਗਾਵਾਂ (ਅੰਮ੍ਰਿਤਸਰ), 26 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਹਦਾਇਤਾਂ ਅਨੁਸਾਰ ਏ.ਜੀ.ਟੀ.ਐਫ. ਅੰਮ੍ਰਿਤਸਰ ਦਿਹਾਤੀ ਨੇ 02 ਗਲੌਕ ਪਿਸਤੌਲ, 03 ਮੈਗਜ਼ੀਨ ਅਤੇ ਇਕ ਬਿਨਾਂ ਨੰਬਰੀ ਸਪਲੈਂਡਰ ਮੋਟਰ ਸਾਈਕਲ ਸਮੇਤ 02 ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।

ਜਾਣਕਾਰੀ ਅਨੁਸਾਰ ਏ.ਜੀ.ਟੀ.ਐਫ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਨਹਿਰ ਪੁਲ ਟੀ-ਪੁਆਇੰਟ ਚਵਿੰਡਾ ਖ਼ੁਰਦ ਨੇੜੇ ਸ਼ੱਕ ਦੇ ਆਧਾਰ 'ਤੇ ਬਿਨਾਂ ਨੰਬਰੀ ਸਪਲੈਂਡਰ ਮੋਟਰ ਸਾਈਕਲ ਸਵਾਰ 2 ਨੌਜਵਾਨ ਰਾਜਵਿੰਦਰ ਸਿੰਘ ਅਤੇ ਜੋਬਨ ਸਿੰਘ ਵਾਸੀ ਚਵਿੰਡਾ ਖ਼ੁਰਦ ਨੂੰ ਕਾਬੂ ਕਰਕੇ ਉਨ੍ਹਾਂ ਕੋਲੋ 02 ਗਲੌਕ ਪਿਸਤੌਲ ਬਰਾਮਦ ਕੀਤੇ ਗਏ। ਇਸ ਸੰਬੰਧੀ ਉਕਤ ਦੋਸ਼ੀਆ ਖ਼ਿਲਾਫ਼ ਥਾਣਾ ਲੋਪੋਕੇ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਮਾਲਦੀਵ ਦੇ 60ਵੇਂ ਆਜ਼ਾਦੀ ਦਿਵਸ ਸਮਾਰੋਹ ਵਿਚ ਪ੍ਰਧਾਨ ਮੰਤਰੀ ਮੋਦੀ ਗੈਸਟ ਆਫ਼ ਆਨਰ ਵਜੋਂ ਹੋਏ ਸ਼ਾਮਲ ਅਗਲੀ ਖ਼ਬਰ ਪੁਲਿਸ ਦੀ ਗੋਲੀ ਲੱਗਣ ਨਾਲ ਬਦਮਾਸ਼ ਜ਼ਖ਼ਮੀ
Ad Position 24