26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

'ਆਪ' ਵਲੋਂ ਹਰਮੀਤ ਸਿੰਘ ਸੰਧੂ ਵਿਧਾਨ ਸਭਾ ਹਲਕਾ ਤਰਨਤਾਰਨ ਇੰਚਾਰਜ ਨਿਯੁਕਤ

ਚੰਡੀਗੜ੍ਹ, 26 ਜੁਲਾਈ - ਤਰਨਤਾਰਨ ਜ਼ਿਮਨੀ ਚੋਣ ਲਈ ਵੱਖ ਵੱਖ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਹਰਮੀਤ ਸਿੰਘ ਸੰਧੂ ਨੂੰ ਵਿਧਾਨ...

Ad Position 21
No active advertisement
ਅਜੀਤ ਡੈਸਕ 26-07-2025

ਚੰਡੀਗੜ੍ਹ, 26 ਜੁਲਾਈ - ਤਰਨਤਾਰਨ ਜ਼ਿਮਨੀ ਚੋਣ ਲਈ ਵੱਖ ਵੱਖ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਹਰਮੀਤ ਸਿੰਘ ਸੰਧੂ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਹਰਮੀਤ ਸਿੰਘ ਸੰਧੂ ਪਿਛਲੇ ਦਿਨੀਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ। । ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਸੀ। ਸੰਧੂ ਨੇ 2002 ਵਿਚ ਤਰਨਤਾਰਨ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕੀਤੀ, 2007 ਅਤੇ 2012 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਵੀ ਜਿੱਤ ਦਰਜ ਕੀਤੀ ਸੀ। ਹਾਲਾਂਕਿ, ਉਨ੍ਹਾਂ ਨੂੰ 2017 ਵਿਚ ਹਾਰ ਦਾ ਸਾਹਮਣਾ ਕਰਨਾ ਪਿਆ। ਜਦੋਂ ਕਿ 2022 ਵਿਚ ਵੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜੀ ਸੀ। ਹਾਲਾਂਕਿ, ਉਹ ਜਿੱਤ ਨਹੀਂ ਸਕੇ। ਉਹ ਦੂਜੇ ਸਥਾਨ 'ਤੇ ਰਹੇ। ਉਨ੍ਹਾਂ ਨੇ ਨਵੰਬਰ 2024 ਵਿਚ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ।

Ad Position 22
No active advertisement
ਪਿਛਲੀ ਖ਼ਬਰ ਦੋਸ਼ੀਆਂ ਦੇ ਫੜੇ ਜਾਣ ਤੱਕ ਮ੍ਰਿਤਕ ਟਰੱਕ ਡਰਾਈਵਰਾਂ ਦੇ ਪਰਿਵਾਰਾਂ ਵਲੋਂ ਅੰਤਿਮ ਸੰਸਕਾਰ ਨਾ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਮਾਲਦੀਵ ਦੇ ਮਾਲੇ ਵਿਚ ਪ੍ਰਵਾਸੀ ਭਾਰਤੀਆਂ ਨੂੰ ਮਿਲੇ ਪ੍ਰਧਾਨ ਮੰਤਰੀ ਮੋਦੀ
Ad Position 24