25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਕੀਤਾ ਗਿਆ ਸੰਵਾਦ

ਸੰਗਰੂਰ, 26 ਜੁਲਾਈ (ਧੀਰਜ ਪਸ਼ੋਰੀਆ) - ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਵਲੋਂ ਰਾਜ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇਕ...

Ad Position 21
No active advertisement
ਅਜੀਤ ਡੈਸਕ 26-07-2025

ਸੰਗਰੂਰ, 26 ਜੁਲਾਈ (ਧੀਰਜ ਪਸ਼ੋਰੀਆ) - ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਵਲੋਂ ਰਾਜ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇਕ ਵਿਲੱਖਣ ਕੋਸ਼ਿਸ਼ ਤਹਿਤ ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡੀ.ਆਈ. ਈ.ਟੀ.),ਸੰਗਰੂਰ ਵਿਖੇ "ਅਧਿਆਪਕਾਂ ਨਾਲ ਸੰਵਾਦ" ਰਾਹੀਂ ਅਧਿਆਪਕਾਂ ਤੋਂ ਸੁਝਾਅ ਅਤੇ ਫੀਡਬੈਕ ਲਈ। ਕੈਬਨਿਟ ਮੰਤਰੀ ਬੈਂਸ ਨੇ ਸੰਗਰੂਰ ਜ਼ਿਲ੍ਹੇ ਦੇ ਸਕੂਲ ਮੁਖੀਆਂ ਨਾਲ ਵਿਸ਼ੇਸ਼ ਸੰਵਾਦ ਕਰਦਿਆਂ ਉਨ੍ਹਾਂ ਤੋਂ ਕੀਮਤੀ ਸੁਝਾਅ ਲਏ ਤਾਂ ਜੋ ਸਿੱਖਿਆ ਦੀ ਗੁਣਵੱਤਾ ਤੇ ਸਕੂਲਾਂ ਦੀਆਂ ਢਾਂਚਾਗਤ ਸੁਵਿਧਾਵਾਂ ਵਿਚ ਹੋਰ ਸੁਧਾਰ ਲਿਆਂਦਾ ਜਾ ਸਕੇ।
ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਨਤੀਜਾ ਮੁੱਖੀ ਹੈ ਨਾ ਕਿ ਕੇਵਲ ਦਿੱਖਾਵਟ ਵਾਲੀ ਹੈ। ਉਨ੍ਹਾਂ ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਦਾ ਪੂਰਾ ਭਰੋਸਾ ਦਿਵਾਇਆ ਅਤੇ 400 ਕਰੋੜ ਰੁਪਏ ਦੀ ਲਾਗਤ ਨਾਲ ਕੰਪਿਊਟਰ ਲੈਬਾਂ ਦਾ ਨਵੀਨੀਕਰਨ ਕਰਨ ਦੀ ਯੋਜਨਾ ਦਾ ਐਲਾਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਤਾਮਿਲਨਾਡੂ : ਪ੍ਰਧਾਨ ਮੰਤਰੀ ਮੋਦੀ ਵਲੋਂ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਗਲੀ ਖ਼ਬਰ ਦੋਸ਼ੀਆਂ ਦੇ ਫੜੇ ਜਾਣ ਤੱਕ ਮ੍ਰਿਤਕ ਟਰੱਕ ਡਰਾਈਵਰਾਂ ਦੇ ਪਰਿਵਾਰਾਂ ਵਲੋਂ ਅੰਤਿਮ ਸੰਸਕਾਰ ਨਾ ਕਰਨ ਦਾ ਫ਼ੈਸਲਾ
Ad Position 24