25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2025

ਭਾਰਤੀ ਸਰਹੱਦ 'ਤੇ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ 25 ਕਰੋੜ ਰੁਪਏ ਮਨਜ਼ੂਰ - ਡੀ.ਸੀ. ਅੰਮ੍ਰਿਤਸਰ

ਅਟਾਰੀ (ਅੰਮ੍ਰਿਤਸਰ), 26 ਜੁਲਾਈ- (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਾਜ ਵਿਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਯਤਨਾਂ...

Ad Position 21
No active advertisement
ਅਜੀਤ ਡੈਸਕ 26-07-2025

ਅਟਾਰੀ (ਅੰਮ੍ਰਿਤਸਰ), 26 ਜੁਲਾਈ- (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਾਜ ਵਿਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਭਾਰਤ ਪਾਕਿਸਤਾਨ ਸਰਹੱਦ 'ਤੇ ਝੰਡੇ ਦੀ ਰਸਮ ਵੇਖਣ ਲਈ ਆਉਂਦੇ ਹਜ਼ਾਰਾਂ ਸੈਲਾਨੀਆਂ ਦੀ ਸਹੂਲਤ ਵਿਚ ਵਾਧਾ ਕਰਨ ਲਈ ਸਰਕਾਰ ਵਲੋਂ 25 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਨਾਲ ਅਟਾਰੀ ਸਰਹੱਦ 'ਤੇ ਸੈਲਾਨੀਆਂ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ।

ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਭਾਰਤ ਦੇ ਸਭ ਤੋਂ ਸੈਲਾਨੀ ਖਿੱਚਣ ਵਾਲੇ ਸਥਾਨਾਂ ਵਿਚੋਂ ਇਕ ਅਟਾਰੀ ਸਰਹੱਦ, ਵਿਖੇ ਸੈਲਾਨੀਆਂ ਦੇ ਘੁੰਮਣ ਫਿਰਨ ਦੇ ਅਨੁਭਵ ਵਿੱਚ ਵਾਧਾ ਕਰਨ ਅਤੇ ਸਹੂਲਤਾਂ ਦੇਣ ਲਈ ਸੈਰ-ਸਪਾਟਾ ਮੰਤਰਾਲੇ ਨੇ ਸਵਦੇਸ਼ ਦਰਸ਼ਨ 2.0 ਯੋਜਨਾ ਤਹਿਤ ਇਸ ਪ੍ਰੋਜੈਕਟ ਨੂੰ ਮਨਜ਼ੂਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੁਆਰਾ ਬੀ.ਐਸ.ਐਫ. ਅਤੇ ਰਾਸ਼ਟਰੀ ਰਾਜਮਾਰਗ ਅਥਾਰਟੀ ਆਫ਼ ਇੰਡੀਆ ਦੇ ਤਾਲਮੇਲ ਨਾਲ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਨਿਰਮਾਣ ਪ੍ਰਵੇਸ਼ ਦੁਆਰ ਤੋਂ ਸ਼ੁਰੂ ਹੋਵੇਗਾ ਅਤੇ ਸਰਹੱਦ ਤੱਕ ਇਸ ਦਾ ਵਿਸਥਾਰ ਕੀਤਾ ਜਾਵੇਗਾ, ਜਿਸ ਦਾ ਕੁੱਲ ਬਜਟ 24.65 ਕਰੋੜ ਰੁਪਏ ਹੈ। ਇਹ ਪ੍ਰੋਜੈਕਟ 9 ਮਹੀਨਿਆਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ, ਜਿਸ ਦੀ ਦੇਖਭਾਲ ਅਗਲੇ 5 ਸਾਲਾਂ ਲਈ ਸੰਬੰਧਿਤ ਏਜੰਸੀ ਦੁਆਰਾ ਹੀ ਕੀਤੀ ਜਾਵੇਗੀ। ਉਨ੍ਹਾਂ ਜ਼ਿਕਰ ਕੀਤਾ ਕਿ ਪ੍ਰੋਜੈਕਟ ਅਧੀਨ ਕੀਤੇ ਜਾਣ ਵਾਲੇ ਕੰਮਾਂ ਵਿਚ ਵਿਚ ਵਿਸ਼ਾਲ ਦਰਸ਼ਨੀ ਗੇਟ, ਵਾਹਨ ਚੈੱਕ ਪੋਸਟ, ਟੂਰਿਸਟ ਸੂਚਨਾ ਕੇਂਦਰ, ਸਹੂਲਤਾਂ ਵਾਲਾ ਛਾਂਦਾਰ ਰਸਤਾ, ਆਧੁਨਿਕ ਗੈਲਰੀ, ਸੁਰੱਖਿਆ ਜਾਂਚ ਬੁਨਿਆਦੀ ਢਾਂਚਾ ਅਤੇ ਐਡਵੈਂਚਰ ਜ਼ੋਨ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰੋਜੈਕਟ ਅਟਾਰੀ ਸਰਹੱਦ 'ਤੇ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਤਿਆਰ ਕੀਤਾ ਜਾਵੇਗਾ, ਜਿਸ ਨਾਲ ਦੋਵਾਂ ਦੇਸ਼ਾਂ ਦੀਆਂ ਸਰਹੱਦਾਂ ਉੱਤੇ ਹੋਣ ਵਾਲੇ ਰੀਟਰੀਟ ਸਮਾਰੋਹ ਵਿਚ ਸ਼ਾਮਲ ਹੋਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੇਗਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੈਲਾਨੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣਾ, ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨਾ ਅਤੇ ਵਧੇਰੇ ਆਰਾਮਦਾਇਕ, ਜਾਣਕਾਰੀ ਭਰਪੂਰ ਅਤੇ ਦਿਲਚਸਪ ਸੈਲਾਨੀ ਅਨੁਭਵ ਨੂੰ ਯਕੀਨੀ ਬਣਾਉਣਾ ਹੈ।

Ad Position 22
No active advertisement
ਪਿਛਲੀ ਖ਼ਬਰ ਮਾਂ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਵਾਲਾ ਸ਼ਰਾਬੀ ਪੁੱਤ ਗ੍ਰਿਫਤਾਰ ਅਗਲੀ ਖ਼ਬਰ ਇਕ ਨਵਾਂ ਕਪਤਾਨ ਹੈ ਅਤੇ ਬਹੁਤ ਕੁਝ ਸਿੱਖੇਗਾ - ਸ਼ੁਭਮਨ ਗਿੱਲ ਦੀ ਕਪਤਾਨੀ 'ਤੇ ਕਪਿਲ ਦੇਵ
Ad Position 24