24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2025

ਪੰਚਾਇਤੀ ਉਪ ਚੋਣਾਂ ਨੂੰ ਲੈ ਕੇ ਵੋਟਾਂ ਦਾ ਕੰਮ ਜਾਰੀ

ਜਮਸ਼ੇਰ ਖ਼ਾਸ (ਜਲੰਧਰ)/ਸੰਗਰੂਰ, 27 ਜੁਲਾਈ (ਹਰਵਿੰਦਰ ਕੁਮਾਰ/ਹਰਪਾਲ ਸਿੰਘ ਘਾਬਦਾਂ) - ਚੋਣ ਕਮਿਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਈਆਂ ਜਾ ਰਹੀਆਂ ਪੰਚਾਇਤੀ ਉਪ ਚੋਣਾਂ ਨੂੰ ਲੈ ਕੇ ਅੱਜ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ...

Ad Position 21
No active advertisement
ਅਜੀਤ ਡੈਸਕ 27-07-2025

ਜਮਸ਼ੇਰ ਖ਼ਾਸ (ਜਲੰਧਰ)/ਸੰਗਰੂਰ, 27 ਜੁਲਾਈ (ਹਰਵਿੰਦਰ ਕੁਮਾਰ/ਹਰਪਾਲ ਸਿੰਘ ਘਾਬਦਾਂ) - ਚੋਣ ਕਮਿਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਈਆਂ ਜਾ ਰਹੀਆਂ ਪੰਚਾਇਤੀ ਉਪ ਚੋਣਾਂ ਨੂੰ ਲੈ ਕੇ ਅੱਜ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਅਧੀਨ ਆਉਂਦੇ ਪਿੰਡ ਕਾਦੀਆਂ ਵਾਲੀ ਵਿਖੇ ਪੰਚ ਦੀ ਚੋਣ ਨੂੰ ਲੈ ਕੇ ਸਵੇਰੇ 8 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਨਾ ਚੋਣਾਂ ਨੂੰ ਲੈ ਕੇ ਜਿੱਥੇ ਪਿੰਡ ਵਾਸੀਆਂ ਵਿਚ ਕਾਫੀ ਉਤਸਾਹ ਹੈ ਉਥੇ ਹੀ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਜਲੰਧਰ ਛਾਉਣੀ ਏਸੀਪੀ ਬਬਨਦੀਪ ਸਿੰਘ ਅਤੇ ਐਸ ਐਚ ਓ ਸੰਜੀਵ ਕੁਮਾਰ ਸੂਰੀ ਨੇ ਮੌਕੇ 'ਤੇ ਸੁਰੱਖਿਆ ਦਾ ਜਾਇਜ਼ਾ ਲਿਆ।
ਓਧਰ ਮੁੱਖ ਮੰਤਰੀ ਪੰਜਾਬ ਦੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਪਲਸੌਰ ਦੇ ਵਿਚ ਵੀ ਪੰਚਾਇਤੀ ਉਪ ਚੋਣਾਂ ਨੂੰ ਲੈ ਕੇ ਵੋਟਿੰਗ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਰਪੰਚ ਦੀ ਕਿਸੇ ਕਾਰਨ ਮੌਤ ਹੋ ਗਈ ਸੀ ਉਸ ਤੋਂ ਬਾਅਦ ਇਹ ਚੋਣਾਂ ਹੋ ਰਹੀਆਂ ਹਨ। ਸਰਪੰਚੀ ਦੇ ਦੋ ਉਮੀਦਵਾਰ ਇਸ ਚੋਣ ਮੈਦਾਨ ਦੇ ਵਿਚ ਹਨ ਜਿਨ੍ਹਾਂ ਵਿਚੋਂ ਇਕ ਦਾ ਚੋਣ ਨਿਸ਼ਾਨ ਟਰੱਕ ਅਤੇ ਦੂਸਰੇ ਦਾ ਚੋਣ ਨਿਸ਼ਾਨ ਟਰੈਕਟਰ ਹੈ।

Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ : ਸਿਵਲ ਜੱਜ ਭਰਤੀ ਪ੍ਰੀਖਿਆ ’ਚ ਅੰਮ੍ਰਿਤਧਾਰੀ ਉਮੀਦਵਾਰਾਂ ਨੂੰ ਦਾਖ਼ਲਾ ਨਾ ਦੇਣਾ ਸੰਵਿਧਾਨ ਦੀ ਵੱਡੀ ਉਲੰਘਣਾ -... ਅਗਲੀ ਖ਼ਬਰ ਮਾਨਾਂਵਾਲਾ ਵਿਖੇ ਵਾਪਰੇ ਸੜਕ ਹਾਦਸੇ ਵਿਚ ਇਕ ਐਕਟਿਵਾ ਸਵਾਰ ਨੌਜਵਾਨ ਦੀ ਮੌਤ
Ad Position 24