24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2025

ਰਾਜਸਥਾਨ : ਸਿਵਲ ਜੱਜ ਭਰਤੀ ਪ੍ਰੀਖਿਆ ’ਚ ਅੰਮ੍ਰਿਤਧਾਰੀ ਉਮੀਦਵਾਰਾਂ ਨੂੰ ਦਾਖ਼ਲਾ ਨਾ ਦੇਣਾ ਸੰਵਿਧਾਨ ਦੀ ਵੱਡੀ ਉਲੰਘਣਾ - ਜਥੇਦਾਰ ਗੜਗੱਜ

ਅੰਮ੍ਰਿਤਸਰ, 27 ਜੁਲਾਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੈਪੁਰ ਵਿਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ...

Ad Position 21
No active advertisement
ਅਜੀਤ ਡੈਸਕ 27-07-2025

ਅੰਮ੍ਰਿਤਸਰ, 27 ਜੁਲਾਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੈਪੁਰ ਵਿਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਦਾ ਇਮਤਿਹਾਨ ਦੇਣ ਗਈ ਅੰਮ੍ਰਿਤਧਾਰੀ ਉਮੀਦਵਾਰ ਗੁਰਪ੍ਰੀਤ ਕੌਰ ਵਾਸੀ ਫੇਲੋਕੇ ਜ਼ਿਲ੍ਹਾ ਤਰਨਤਾਰਨ ਨੂੰ ਕਿਰਪਾਨ ਪਹਿਨੇ ਹੋਣ ਕਰਕੇ ਦਾਖ਼ਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ, ਇਸ ਨੂੰ ਭਾਰਤੀ ਸੰਵਿਧਾਨ ਦੀ ਵੱਡੀ ਉਲੰਘਣਾ ਅਤੇ ਸਿੱਖਾਂ ਵਿਰੁੱਧ ਨਫ਼ਰਤੀ ਵਿਤਕਰਾ ਕਰਾਰ ਦਿੱਤਾ ਹੈ।

ਉਨ੍ਹਾਂ ਸਖ਼ਤ ਸ਼ਬਦਾਂ ਵਿਚ ਇਸ ਦੀ ਨਿੰਦਾ ਕਰਦਿਆਂ ਰਾਜਸਥਾਨ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਸਵਾਲ ਕੀਤਾ ਕਿ ਆਪਣੇ ਆਪ ਨੂੰ ਸਿੱਖ ਹਿਤੈਸ਼ੀ ਦੱਸਣ ਵਾਲੀ ਭਾਜਪਾ ਦੱਸੇ ਕਿ ਉਹ ਕਿਵੇਂ ਸਿੱਖਾਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੁਨੀਆ ਅੰਦਰ ਕਿਸ ਨੂੰ ਨਹੀਂ ਪਤਾ ਕਿ ਅੰਮ੍ਰਿਤਧਾਰੀ ਸਿੱਖ ਕਕਾਰ ਵਜੋਂ ਕਿਰਪਾਨ ਪਾਉਂਦੇ ਹਨ, ਲੇਕਿਨ ਦੇਸ਼ ਅੰਦਰ ਵਾਰ-ਵਾਰ ਸਿੱਖਾਂ ਨੂੰ ਉਨ੍ਹਾਂ ਦੀ ਵੱਖਰੀ ਪਛਾਣ ਅਤੇ ਧਾਰਮਿਕ ਅਕੀਦਿਆਂ ਕਾਰਨ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਰਾਜਸਥਾਨ ਹਾਈ ਕੋਰਟ ਦੇ ਸਿਵਲ ਜੱਜ ਦੀ ਭਰਤੀ ਵੇਲੇ ਸਿੱਖਾਂ ਨਾਲ ਵਿਤਕਰੇ ਦੇ ਮਾਮਲੇ ਜੈਪੁਰ ਤੇ ਜੋਧਪੁਰ ਤੋਂ ਸਾਹਮਣੇ ਆਏ ਸਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਸਿੱਖ ਸੰਸਥਾਵਾਂ ਨੇ ਇਸ ਸੰਬੰਧੀ ਸਰਕਾਰ ਨਾਲ ਲਿਖਾ-ਪੜ੍ਹੀ ਵੀ ਕੀਤੀ ਸੀ, ਇਸ ਦੇ ਬਾਵਜੂਦ ਇਸ ਸਾਲ ਫਿਰ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਇਮਤਿਹਾਨ ਵਿਚ ਦਾਖਲੇ ਤੋਂ ਰੋਕਿਆ ਗਿਆ ਹੈ।

ਜਥੇਦਾਰ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਕਿ ਤਾਜ਼ਾ ਮਾਮਲੇ ਅਤੇ ਪਿਛਲੇ ਮਾਮਲਿਆਂ ਨੂੰ ਲੈ ਕੇ ਤੁਰੰਤ ਹੀ ਇਕ ਉੱਚ ਪੱਧਰੀ ਸਾਂਝਾ ਵਫ਼ਦ ਤਿਆਰ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਰਾਜਸਥਾਨ ਦੇ ਮੁੱਖ ਮੰਤਰੀ ਅਤੇ ਰਾਜਸਥਾਨ ਹਾਈ ਕੋਰਟ ਦੇ ਰਜਿਸਟਰਾਰ ਨਾਲ ਮੁਲਾਕਾਤ ਕਰਕੇ, ਇਸ ਵਿਤਕਰੇ ਦੇ ਵਿਰੁੱਧ ਸਖ਼ਤ ਇਤਰਾਜ਼ ਦਰਜ ਕਰਵਾ ਕੇ ਇਸ ਨੂੰ ਹਮੇਸ਼ਾ ਲਈ ਠੱਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਲੋੜ ਹੋਵੇ ਤਾਂ ਅਜਿਹੇ ਵਿਤਕਰੇ ਵਾਲੇ ਸਾਰੇ ਮਾਮਲੇ ਇਕੱਤਰ ਕਰਕੇ ਸ਼੍ਰੋਮਣੀ ਕਮੇਟੀ ਰਾਜਸਥਾਨ ਹਾਈ ਕੋਰਟ ਵਿਚ ਪਟੀਸ਼ਨ ਪਾ ਕੇ ਇਸ ਦਾ ਪੱਕਾ ਹੱਲ ਕਰੇ ਤਾਂ ਜੋ ਅਗਾਂਹ ਤੋਂ ਕਿਸੇ ਅੰਮ੍ਰਿਤਧਾਰੀ ਸਿੱਖ ਉਮੀਦਵਾਰ ਦਾ ਭਵਿੱਖ ਦਾਅ ਉੱਤੇ ਨਾ ਲੱਗੇ ਅਤੇ ਵਿਤਕਰਾ ਨਾ ਹੋਵੇ।

Ad Position 22
No active advertisement
ਪਿਛਲੀ ਖ਼ਬਰ ਘੁਮਾਣ ,ਗੰਡੇਕੇ ਅਤੇ ਸ਼ੁਕਾਲਾ ਵਿਚ ਪੰਚਾਂ ਦੀ ਚੋਣ ਲਈ ਪੈ ਰਹੀਆਂ ਸ਼ਾਂਤੀ ਪੂਰਵਕ ਵੋਟਾਂ ਅਗਲੀ ਖ਼ਬਰ ਪੰਚਾਇਤੀ ਉਪ ਚੋਣਾਂ ਨੂੰ ਲੈ ਕੇ ਵੋਟਾਂ ਦਾ ਕੰਮ ਜਾਰੀ
Ad Position 24