23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2025

ਅੰਮ੍ਰਿਤਸਰ ਚੁੰਗੀ ਨੇੜੇ ਬੋਲੈਰੋ ਗੱਡੀ ਨੂੰ ਅਚਾਨਕ ਲੱਗੀ ਅੱਗ

ਕਪੂਰਥਲਾ, 27 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਵਿਖੇ ਗੋਇੰਦਵਾਲ ਸਾਹਿਬ ਰੋਡ 'ਤੇ ਅੰਮ੍ਰਿਤਸਰ ਚੁੰਗੀ ਨੇੜੇ ਦੁਪਹਿਰ ਸਮੇਂ ਦੇ ਕਰੀਬ ਬੋਲੈਰੋ ਗੱਡੀ ਨੂੰ ਅਚਾਨਕ ਅੱਗ ਲੱਗ ...

Ad Position 21
No active advertisement
ਅਜੀਤ ਡੈਸਕ 27-07-2025

ਕਪੂਰਥਲਾ, 27 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਵਿਖੇ ਗੋਇੰਦਵਾਲ ਸਾਹਿਬ ਰੋਡ 'ਤੇ ਅੰਮ੍ਰਿਤਸਰ ਚੁੰਗੀ ਨੇੜੇ ਦੁਪਹਿਰ ਸਮੇਂ ਦੇ ਕਰੀਬ ਬੋਲੈਰੋ ਗੱਡੀ ਨੂੰ ਅਚਾਨਕ ਅੱਗ ਲੱਗ ਗਈ | ਜਿਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਜੋ ਭਿਆਨਕ ਰੂਪ ਧਾਰਨ ਗਈ, ਫਿਰ ਫਾਇਰਬਿਗ੍ਰੇਡ ਨੂੰ ਤੁਰੰਤ ਸੂਚਿਤ ਕੀਤਾ ਗਿਆ | ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਫਾਇਰਬ੍ਰਿਗੇਡ ਦੀ ਟੀਮ ਨੇ ਅੱਗ 'ਤੇ ਕਾਬੂ ਪਾਇਆ | ਪਰ ਤਦ ਤੱਕ ਗੱਡੀ ਬੁਰੀ ਤਰ੍ਹਾਂ ਸੜ ਚੁੱਕੀ ਸੀ |

ਫਾਇਰਮੈਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਗੱਡੀ ਸੁਰਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਝੱਲ ਠੀਕਰੀਵਾਲ ਦੀ ਸੀ | ਜੋ ਕਿ ਕਿਸੇ ਸਮਾਗਮ ਵਿਚ ਕਪੂਰਥਲਾ ਸ਼ਹਿਰ ਆਇਆ ਸੀ, ਜਦੋਂ ਉਹ ਗੱਡੀ ਤੋਂ ਉੱਤਰੇ ਤਾਂ ਥੋੜ੍ਹੀ ਦੇਰ ਬਾਅਦ ਹੀ ਅਚਾਨਕ ਉਨ੍ਹਾਂ ਦੀ ਗੱਡੀ ਨੂੰ ਅੱਗ ਲੱਗ ਗਈ |

 

Ad Position 22
No active advertisement
ਪਿਛਲੀ ਖ਼ਬਰ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ 'ਤੇ ਰਾਹੁਲ ਗਾਂਧੀ ਨੇ ਦਿੱਤੀਆਂ ਵਧਾਈਆਂ ਅਗਲੀ ਖ਼ਬਰ ਬੀਜਾਪੁਰ ਵਿਚ ਇਨਾਮੀ ਮਾਓਵਾਦੀ ਮਾਰੇ ਗਏ, ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ
Ad Position 24