22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2025

ਬਾਰਾਬੰਕੀ ਹਾਦਸਾ: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵਲੋਂ ਦੁੱਖ ਪ੍ਰਗਟ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

ਲਖਨਊ, 28 ਜੁਲਾਈ- ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬਾਰਾਬੰਕੀ ਜ਼ਿਲ੍ਹੇ ਦੇ ਸ੍ਰੀ ਅਵਸਨੇਸ਼ਵਰ ਮਹਾਦੇਵ ਮੰਦਰ ਕੰਪਲੈਕਸ ਵਿਚ ਵਾਪਰੀ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ...

Ad Position 21
No active advertisement
ਅਜੀਤ ਡੈਸਕ 28-07-2025

ਲਖਨਊ, 28 ਜੁਲਾਈ- ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬਾਰਾਬੰਕੀ ਜ਼ਿਲ੍ਹੇ ਦੇ ਸ੍ਰੀ ਅਵਸਨੇਸ਼ਵਰ ਮਹਾਦੇਵ ਮੰਦਰ ਕੰਪਲੈਕਸ ਵਿਚ ਵਾਪਰੀ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਮੰਦਭਾਗੀ ਹਾਦਸੇ ਵਿਚ ਹੋਏ ਜਾਨੀ ਨੁਕਸਾਨ ’ਤੇ ਡੂੰਘਾ ਸੰਵੇਦਨਾ ਪ੍ਰਗਟ ਕੀਤੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ।

ਮੁੱਖ ਮੰਤਰੀ ਦਫ਼ਤਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਣ ਅਤੇ ਜ਼ਖਮੀਆਂ ਦਾ ਸਹੀ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ ਦੁਖੀ ਪਰਿਵਾਰਾਂ ਲਈ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਅੱਜ ਸਵੇਰੇ 2 ਵਜੇ ਵਾਪਰੀ ਬਾਰਾਬੰਕੀ ਦੇ ਅਵਸਨੇਸ਼ਵਰ ਮੰਦਰ ਵਿਚ ਬਿਜਲੀ ਦਾ ਕਰੰਟ ਲੱਗਣ ਦੀ ਘਟਨਾ ਵਿਚ ਹੁਣ ਤੱਕ ਦੋ ਲੋਕਾਂ ਦੀ ਜਾਨ ਚਲੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਾਰ-ਵਾਰ ਹੋ ਰਹੀਆਂ ਅੱਤਵਾਦੀ ਘਟਨਾਵਾਂ ’ਤੇ ਦੇਵੇ ਜਵਾਬ- ਅਖਿਲੇਸ਼ ਯਾਦਵ ਅਗਲੀ ਖ਼ਬਰ ਯੂ.ਪੀ. : ਕਰੰਟ ਫੈਲਣ ਕਾਰਨ ਮੰਦਰ ’ਚ ਭਾਜੜ, 2 ਮੌਤਾਂ, 29 ਜ਼ਖ਼ਮੀ
Ad Position 24