22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2025

ਦੁਬਈ ਤੋਂ 30 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਅੰਮ੍ਰਿਤਸਰ ਹਵਾਈ ਅੱਡਾ

ਰਾਜਾਸਾਂਸੀ, (ਅੰਮ੍ਰਿਤਸਰ), 28 ਜੁਲਾਈ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਜੀਠਾ ਨੇੜਲੇ ਪਿੰਡ ਭੰਗਵਾਂ ਨਾਲ ਸੰਬੰਧਿਤ 30 ਸਾਲਾ ਨੌਜਵਾਨ ਗੁਰਜੰਟ ਸਿੰਘ ਪੁੱਤਰ...

Ad Position 21
No active advertisement
ਅਜੀਤ ਡੈਸਕ 28-07-2025

ਰਾਜਾਸਾਂਸੀ, (ਅੰਮ੍ਰਿਤਸਰ), 28 ਜੁਲਾਈ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਜੀਠਾ ਨੇੜਲੇ ਪਿੰਡ ਭੰਗਵਾਂ ਨਾਲ ਸੰਬੰਧਿਤ 30 ਸਾਲਾ ਨੌਜਵਾਨ ਗੁਰਜੰਟ ਸਿੰਘ ਪੁੱਤਰ ਪਿਆਰਾ ਸਿੰਘ ਦੀ ਮ੍ਰਿਤਕ ਦੇਹ ਬੀਤੀ ਦੇਰ ਰਾਤ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੀ, ਜੋ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜੀ ਗਈ।


ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਗੁਰਜੰਟ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 6 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵਲੋਂ ਦੱਸਣ ਅਨੁਸਾਰ ਸਿਹਤ ਖਰਾਬ ਹੋਣ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਦਿਮਾਗ ਦੀ ਨਾੜੀ ਫ਼ਟਣ ਕਾਰਨ ਬੀਤੀ 24 ਜੁਲਾਈ ਨੂੰ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਦੇਹ ਪੀੜ੍ਹਤ ਪਰਿਵਾਰ ਦੀ ਹਾਜ਼ਰੀ ’ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਹਰਜਿੰਦਰ ਸਿੰਘ ਹੇਰ ਵਲੋਂ ਪ੍ਰਾਪਤ ਕਰਕੇ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਤੱਕ ਭੇਜੀ ਗਈ ਹੈ।

ਉਨ੍ਹਾਂ ਦੱਸਿਆ ਕਿ ਗੁਰਜੰਟ ਦੀ ਮ੍ਰਿਤਕ ਦੇਹ ਭਾਰਤ ਭੇਜਣ ’ਤੇ ਆਇਆ ਖਰਚ ਆਦਿ ਉਸ ਦੀ ਬੀਮਾ ਕੰਪਨੀ ਵਲੋਂ ਕੀਤਾ ਗਿਆ ਹੈ। ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਗੁਰਜੰਟ ਆਪਣੇ ਪਿੱਛੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੀ ਪਤਨੀ, ਦੋ ਸਾਲਾ ਪੁੱਤਰ ਅਤੇ ਆਪਣੀਆਂ ਤਿੰਨ ਭੈਣਾਂ ਨੂੰ ਰੋਂਦਿਆਂ ਕੁਰਲਾਂਦਿਆਂ ਛੱਡ ਗਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦੀ ਅੰਮ੍ਰਿਤਸਰ ਜ਼ਿਲ੍ਹਾ ਟੀਮ ਵਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਗੁਰਜੰਟ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।


ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 420 ਦੇ ਕਰੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ।
ਇਸ ਦੌਰਾਨ ਹਵਾਈ ਅੱਡੇ ਤੇ ਮੌਜੂਦ ਮ੍ਰਿਤਕ ਦੇ ਜੀਜਾ ਜਗਦੀਪ ਸਿੰਘ, ਸੁਖਵਿੰਦਰ ਸਿੰਘ ਤੇ ਜੁਗਰਾਜ ਸਿੰਘ, ਚਾਚਾ ਮਨਜੀਤ ਸਿੰਘ, ਮਾਮਾ ਗੁਰਜੀਤ ਸਿੰਘ, ਚਚੇਰੇ ਭਰਾ ਅਜ਼ਮੇਰ ਸਿੰਘ, ਬਲਜਿੰਦਰ ਸਿੰਘ, ਨਿਸ਼ਾਨ ਸਿੰਘ ਤੇ ਬਲਵਿੰਦਰ ਸਿੰਘ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਸੰਸਦ ਮੌਨਸੂਨ ਇਜਲਾਸ: ਦੋਵਾਂ ਸਦਨਾਂ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਅਗਲੀ ਖ਼ਬਰ ਸੰਸਦ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਵਲੋਂ ਹੰਗਾਮਾ
Ad Position 24