22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2025

ਸੰਸਦ ਮੌਨਸੂਨ ਇਜਲਾਸ: ਦੋਵਾਂ ਸਦਨਾਂ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਨਵੀਂ ਦਿੱਲੀ, 28 ਜੁਲਾਈ- ਲੋਕ ਸਭਾ ਵਿਚ ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਲੋਕ ਸਭਾ ਵਿਚ ਵਿਰੋਧੀ...

Ad Position 21
No active advertisement
ਅਜੀਤ ਡੈਸਕ 28-07-2025

ਨਵੀਂ ਦਿੱਲੀ, 28 ਜੁਲਾਈ- ਲੋਕ ਸਭਾ ਵਿਚ ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਲੋਕ ਸਭਾ ਵਿਚ ਵਿਰੋਧੀ ਧਿਰ ਵੱਲੋਂ ਕੀਤੇ ਗਏ ਹੰਗਾਮੇ ’ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਵਾਲ ਉਠਾਇਆ ਕਿ ਵਿਰੋਧੀ ਧਿਰ ਪ੍ਰਸ਼ਨ ਕਾਲ ਕਿਉਂ ਨਹੀਂ ਚਲਾਉਣਾ ਚਾਹੁੰਦੀ। ਬਿਰਲਾ ਨੇ ਕਿਹਾ ਕਿ ਤੁਸੀਂ ਆਪ੍ਰੇਸ਼ਨ ਸੰਧੂਰ ’ਤੇ ਚਰਚਾ ਦੀ ਮੰਗ ਕੀਤੀ ਸੀ ਅਤੇ ਅੱਜ ਇਸ ’ਤੇ ਚਰਚਾ ਹੋਣੀ ਹੈ, ਫਿਰ ਹੰਗਾਮਾ ਕਿਉਂ ਹੋ ਰਿਹਾ ਹੈ?

ਲੋਕ ਸਭਾ ਸਪੀਕਰ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸਦਨ ਦੀ ਮਾਣ-ਮਰਿਆਦਾ ਬਣਾਈ ਰੱਖਣ ਦੀ ਅਪੀਲ ਕੀਤੀ। ਹਾਲਾਂਕਿ, ਜਦੋਂ ਇਸ ਤੋਂ ਬਾਅਦ ਵੀ ਵਿਰੋਧੀ ਧਿਰ ਦੇ ਸੰਸਦ ਮੈਂਬਰ ਸ਼ਾਂਤ ਨਹੀਂ ਹੋਏ, ਤਾਂ ਲੋਕ ਸਭਾ ਸਪੀਕਰ ਨੇ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ। ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਵੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ ਅਗਲੀ ਖ਼ਬਰ ਦੁਬਈ ਤੋਂ 30 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਅੰਮ੍ਰਿਤਸਰ ਹਵਾਈ ਅੱਡਾ
Ad Position 24