21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2025

ਨਾਜਾਇਜ਼ ਅੰਗਰੇਜ਼ੀ ਸ਼ਰਾਬ ਤੇ ਚਾਈਨਾ ਡੋਰ ਸਮੇਤ ਇਕ ਨੌਜਵਾਨ ਕਾਬੂ

ਸੁਲਤਾਨਵਿੰਡ, (ਅੰਮ੍ਰਿਤਸਰ), 28 ਜੁਲਾਈ (ਗੁਰਨਾਮ ਸਿੰਘ ਬੁੱਟਰ)- ਪੁਲਿਸ ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੇ ਇਲਾਕੇ ਗੁਰੂ ਨਾਨਕ ਐਵੇਨਿਊ ਕੋਟ ਮਿੱਤ ਸਿੰਘ ਤੋਂ ਇਕ ਘਰ ਵਿਚ...

Ad Position 21
No active advertisement
ਅਜੀਤ ਡੈਸਕ 28-07-2025

ਸੁਲਤਾਨਵਿੰਡ, (ਅੰਮ੍ਰਿਤਸਰ), 28 ਜੁਲਾਈ (ਗੁਰਨਾਮ ਸਿੰਘ ਬੁੱਟਰ)- ਪੁਲਿਸ ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੇ ਇਲਾਕੇ ਗੁਰੂ ਨਾਨਕ ਐਵੇਨਿਊ ਕੋਟ ਮਿੱਤ ਸਿੰਘ ਤੋਂ ਇਕ ਘਰ ਵਿਚ ਮਾਰੇ ਗਏ ਛਾਪੇ ਦੌਰਾਨ ਘਰ ਵਿਚ ਛੁਪਾ ਕੇ ਰੱਖੀ ਗਈ ਨਾਜਾਇਜ਼ ਅੰਗਰੇਜੀ ਸ਼ਰਾਬ ਅਤੇ ਚਾਈਨਾ ਡੋਰ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸੁਲਤਾਨਵਿੰਡ ਪੁਲਿਸ ਨੂੰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਰੂ ਨਾਨਕ ਐਵੇਨਿਊ ਇਲਾਕੇ ਦੇ ਇਕ ਘਰ ਵਿਚ ਸ਼ਰਾਬ ਛੁਪਾ ਕੇ ਰੱਖੀ ਹੋਈ ਹੈ, ਜੇਕਰ ਛਾਪਾ ਮਾਰਿਆ ਜਾਵੇ ਤਾਂ ਬਰਾਮਦ ਹੋ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਇਸੇ ਸੰਬੰਧ ਵਿਚ ਏ.ਐਸ.ਆਈ. ਵਿਕਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਗਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਗੁਰੂ ਨਾਨਕ ਐਵੇਨਿਊ ਕੋਟ ਮਿੱਤ ਸਿੰਘ ਦੇ ਘਰ ਪਹੁੰਚ ਕੇ ਜਦੋਂ ਘਰ ਦੀ ਤਲਾਸ਼ੀ ਲਈ ਗਈ ਤਾਂ ਇਕ ਕਮਰੇ ਵਿਚੋਂ ਸ਼ਰਾਬ ਦੀਆਂ ਵੱਖ ਵੱਖ ਕੰਪਨੀਆਂ ਦੀਆਂ 76 ਬੋਤਲਾਂ ਅਤੇ ਚਾਈਨਾ ਡੋਰ ਦੇ 54 ਗੱਟੂ ਬਰਾਮਦ ਕੀਤੇ ਗਏ ਹਨ ਅਤੇ ਘਰ ਦੇ ਮਾਲਕ ਗਗਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ ਹੈ। ਜਿਸ ਖਿਲਾਫ਼ ਥਾਣਾ ਸੁਲਤਾਨਵਿੰਡ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਜ ਗਗਨਦੀਪ ਸਿੰਘ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਸੰਸਦ ਦੀ ਕਾਰਵਾਈ ਮੁੜ ਸ਼ੁਰੂ, ਪ੍ਰਸ਼ਨ ਕਾਲ ਦੌਰਾਨ ਵਿਰੋਧੀ ਧਿਰ ਦਾ ਹੰਗਾਮਾ ਜਾਰੀ ਅਗਲੀ ਖ਼ਬਰ ਆਪ੍ਰੇਸ਼ਨ ਸੰਧੂਰ- ਕਾਂਗਰਸ ਨੂੰ ਰਾਜ ਸਭਾ ਵਿਚ ਚਰਚਾ ਲਈ ਮਿਲੇ 2 ਘੰਟੇ
Ad Position 24