21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2025

ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਮੁੜ ਮੁਲਤਵੀ

ਨਵੀਂ ਦਿੱਲੀ, 28 ਜੁਲਾਈ- ਸੰਸਦ ਦੀ ਕਾਰਵਾਈ ਮੁੜ ਸ਼ੁਰੂ ਹੋਣ ਤੋਂ ਬਾਅਦ ਲੋਕ ਸਭਾ ਵਿਚ ਪ੍ਰਸ਼ਨ ਕਾਲ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਸੰਸਦ ਮੈਂਬਰ ਆਪ੍ਰੇਸ਼ਨ ਸੰਧੂਰ...

Ad Position 21
No active advertisement
ਅਜੀਤ ਡੈਸਕ 28-07-2025

ਨਵੀਂ ਦਿੱਲੀ, 28 ਜੁਲਾਈ- ਸੰਸਦ ਦੀ ਕਾਰਵਾਈ ਮੁੜ ਸ਼ੁਰੂ ਹੋਣ ਤੋਂ ਬਾਅਦ ਲੋਕ ਸਭਾ ਵਿਚ ਪ੍ਰਸ਼ਨ ਕਾਲ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਸੰਸਦ ਮੈਂਬਰ ਆਪ੍ਰੇਸ਼ਨ ਸੰਧੂਰ ’ਤੇ ਚਰਚਾ ਦੀ ਮੰਗ ਕਰਨ ਲੱਗੇ ਤੇ ਸਦਨ ਵਿਚ ਹੰਗਾਮਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 1 ਵਜੇ ਤੱਕ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

 ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਪਹਿਲਾਂ, ਤੁਸੀਂ ਆਪ੍ਰੇਸ਼ਨ ਸੰਧੂਰ ’ਤੇ ਬਹਿਸ ਲਈ ਕਹਿੰਦੇ ਹੋ, ਫਿਰ ਸਦਨ ਵਿਚ, ਤੁਸੀਂ ਵਿਚਕਾਰ ਆ ਕੇ ਤੁਸੀਂ ਹੰਗਾਮਾ ਕਰਦੇ ਹੋ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਕਿਸੇ ਚਰਚਾ ਵਿਚ ਹਿੱਸਾ ਲੈਣਾ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਆਪਣੀਆਂ ਸੀਟਾਂ ’ਤੇ ਬੈਠ ਜਾਓ। ਕੀ ਤੁਸੀਂ ਆਪ੍ਰੇਸ਼ਨ ਸੰਧੂਰ ’ਤੇ ਚਰਚਾ ਚਾਹੁੰਦੇ ਹੋ ਜਾਂ ਨਹੀਂ?... ਕੀ ਮੈਨੂੰ ਸਦਨ ਨੂੰ ਮੁਲਤਵੀ ਕਰ ਦੇਣਾ ਚਾਹੀਦਾ ਹੈ? ਇਸ ਤੋਂ ਬਾਅਦ ਉਨ੍ਹਾਂ ਕਾਰਵਾਈ ਮੁਲਤਵੀ ਕਰ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਏ.ਟੀ.ਪੀ. ਸੁਖਦੇਵ ਵਸ਼ਿਸ਼ਟ ਅਤੇ ਮਹੇਸ਼ ਮਖੀਜਾ ਅਦਾਲਤ ਵਿਚ ਪੇਸ਼, ਵਿਧਾਇਕ ਰਮਨ ਅਰੋੜਾ ਦੀ ਵੀ ਹੋਵੇਗੀ ਅੱਜ ਪੇਸ਼ੀ ਅਗਲੀ ਖ਼ਬਰ ਸੰਸਦ ਦੀ ਕਾਰਵਾਈ ਮੁੜ ਸ਼ੁਰੂ, ਪ੍ਰਸ਼ਨ ਕਾਲ ਦੌਰਾਨ ਵਿਰੋਧੀ ਧਿਰ ਦਾ ਹੰਗਾਮਾ ਜਾਰੀ
Ad Position 24