19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2025

ਬਿਕਰਮ ਸਿੰਘ ਮਜੀਠੀਆ ਦੀ ਗਿ੍ਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 29 ਜੁਲਾਈ- ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਨਾਭਾ ਜੇਲ੍ਹ ਵਿਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ...

Ad Position 21
No active advertisement
ਅਜੀਤ ਡੈਸਕ 29-07-2025

ਚੰਡੀਗੜ੍ਹ, 29 ਜੁਲਾਈ- ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਨਾਭਾ ਜੇਲ੍ਹ ਵਿਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਅੱਜ ਹਾਈ ਕੋਰਟ ਵਿਚ ਹੋਵੇਗੀ।

ਪਿਛਲੀ ਸੁਣਵਾਈ ਵਿਚ, ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਵਿਚ ਸੋਧ ਕਰਨ ਲਈ ਸਮਾਂ ਮੰਗਿਆ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਸੀ। ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ’ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਦੋਸ਼ ਹੈ।

ਇਸ ਤੋਂ ਪਹਿਲਾਂ 2021 ਵਿਚ, ਕਾਂਗਰਸ ਸਰਕਾਰ ਦੌਰਾਨ, ਮਜੀਠੀਆ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਇਕ ਕੇਸ ਵੀ ਦਰਜ ਕੀਤਾ ਗਿਆ ਸੀ, ਜਿਸ ਵਿਚ ਹੁਣ ਤੱਕ 6 ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿਚ ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਅਤੇ ਈ.ਡੀ. ਦੇ ਸਾਬਕਾ ਡਿਪਟੀ ਡਾਇਰੈਕਟਰ ਸ਼ਾਮਿਲ ਹਨ।

ਮਜੀਠੀਆ ਦੀਆਂ ਜਾਇਦਾਦਾਂ ਦੀ ਜਾਂਚ ਵੀ ਕੀਤੀ ਗਈ ਹੈ ਅਤੇ ਪੰਜਾਬ, ਹਿਮਾਚਲ, ਦਿੱਲੀ ਅਤੇ ਯੂ.ਪੀ. ਵਿਚ ਛਾਪੇਮਾਰੀ ਵੀ ਕੀਤੀ ਗਈ ਹੈ। ਸਰਕਾਰ ਦਾ ਦਾਅਵਾ ਹੈ ਕਿ ਉਸ ਕੋਲ ਪੁਖਤਾ ਸਬੂਤ ਹਨ, ਜਦੋਂ ਕਿ ਮਜੀਠੀਆ ਦੇ ਵਕੀਲ ਇਸ ਨੂੰ ਬੇਬੁਨਿਆਦ ਮਾਮਲਾ ਦੱਸ ਰਹੇ ਹਨ ਅਤੇ ਕਹਿ ਰਹੇ ਹਨ ਕਿ ਸਰਕਾਰ ਸਿਰਫ਼ ਮੀਡੀਆ ਵਿਚ ਗੱਲਾਂ ਕਰਦੀ ਹੈ ਅਤੇ ਅਦਾਲਤ ਵਿਚ ਪਿੱਛੇ ਹਟ ਜਾਂਦੀ ਹੈ।

Ad Position 22
No active advertisement
ਪਿਛਲੀ ਖ਼ਬਰ ਬਿਹਾਰ ਵੋਟਰ ਸੂਚੀਆਂ ਸੋਧ ਮੁੱਦੇ ’ਤੇ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਅਗਲੀ ਖ਼ਬਰ ਪੰਜਾਬ ਵਿਚ ਲੋੜ ਤੋਂ ਵੱਧ ਯੂਰੀਆ ਦੀ ਵਿਕਰੀ ’ਤੇ ਭਾਰਤ ਸਰਕਾਰ ਨੇ ਲਿਆ ਨੋਟਿਸ
Ad Position 24