19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2025

ਪੰਜ ਸਿੰਘ ਸਾਹਿਬਾਨ ਦੀ 1 ਅਗਸਤ ਨੂੰ ਹੋਣ ਵਾਲੀ ਇਕੱਤਰਤਾ ਮੁਲਤਵੀ

ਅੰਮ੍ਰਿਤਸਰ, 29 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅਹਿਮ ਪੰਥਕ ਮਾਮਲਿਆਂ ’ਤੇ ਵਿਚਾਰ ਕਰਨ..

Ad Position 21
No active advertisement
ਅਜੀਤ ਡੈਸਕ 29-07-2025

ਅੰਮ੍ਰਿਤਸਰ, 29 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅਹਿਮ ਪੰਥਕ ਮਾਮਲਿਆਂ ’ਤੇ ਵਿਚਾਰ ਕਰਨ ਲਈ 1 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਸੱਦੀ ਇਕੱਤਰਤਾ ਮੁਲਤਵੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 1 ਅਗਸਤ ਦੀ ਇਕੱਤਰਤਾ ਦੌਰਾਨ ਹੀ ਬੀਤੇ ਦਿਨੀਂ ਸ੍ਰੀਨਗਰ ਵਿਖੇ ਹੋਏ ਸ਼ਤਾਬਦੀ ਸਮਾਗਮ ਦੌਰਾਨ ਮਰਿਆਦਾ ਦੇ ਉਲੰਘਣ ਮਾਮਲੇ ’ਚ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੂੰ ਵੀ ਤਲਬ ਕੀਤਾ ਗਿਆ ਸੀ।

ਇਕੱਤਰਤਾ ਮੁਲਤਵੀ ਕਰਨ ਦਾ ਕਾਰਨ, ਜਥੇਦਾਰ ਗੜਗੱਜ ਦੇ ਜੀਜਾ ਸ: ਗੁਰਵਿੰਦਰ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋਣਾ ਦੱਸਿਆ ਜਾ ਰਿਹਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਲਈ ਹੁਣ ਅਗਲੇ ਦਿਨਾਂ ਵਿਚ ਤਾਰੀਖ ਤੈਅ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗਿਆਨੀ ਗੜਗੱਜ ਨੂੰ ਸਦਮਾ: ਜੀਜੇ ਦਾ ਦਿਹਾਂਤ ਅਗਲੀ ਖ਼ਬਰ ਲੋਕ ਸਭਾ ਵਿਚ ਆਪ੍ਰੇਸ਼ਨ ਸੰਧੂਰ ’ਤੇ ਅਮਿਤ ਸ਼ਾਹ ਵਲੋਂ ਸੰਬੋਧਨ
Ad Position 24