19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2025

ਜਥੇਦਾਰ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਗੁਰਵਿੰਦਰ ਸਿੰਘ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਤੇ ਹੋਰਨਾਂ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 29 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ...

Ad Position 21
No active advertisement
ਅਜੀਤ ਡੈਸਕ 29-07-2025

ਅੰਮ੍ਰਿਤਸਰ, 29 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਸ. ਗੁਰਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਗੁਰਵਿੰਦਰ ਸਿੰਘ ਦੇ ਅਚਾਨਕ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਜਥੇਦਾਰ ਗੜਗੱਜ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।


ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਅਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

Ad Position 22
No active advertisement
ਪਿਛਲੀ ਖ਼ਬਰ ਗਿਆਨੀ ਗੜਗੱਜ ਨੇ ਆਪਣਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਦੌਰਾ ਕੀਤਾ ਮੁਲਤਵੀ ਅਗਲੀ ਖ਼ਬਰ ਪਿੰਡ ਚੱਕਲੋਹਟ ਵਿਚ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ
Ad Position 24