19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2025

ਆਪ੍ਰੇਸ਼ਨ ਸੰਧੂਰ 'ਤੇ ਚਰਚਾ ਦੌਰਾਨ ਜੇ.ਪੀ. ਨੱਢਾ ਦਾ ਮਲਿਕਾਰਜੁਨ ਖੜਗੇ 'ਤੇ ਸ਼ਬਦੀ ਹਮਲਾ

ਨਵੀਂ ਦਿੱਲੀ, 29 ਜੁਲਾਈ-ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਦੌਰਾਨ ਰਾਜ ਸਭਾ ਵਿਚ ਸਦਨ ਦੇ ਨੇਤਾ...

Ad Position 21
No active advertisement
ਅਜੀਤ ਡੈਸਕ 29-07-2025

ਨਵੀਂ ਦਿੱਲੀ, 29 ਜੁਲਾਈ-ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਦੌਰਾਨ ਰਾਜ ਸਭਾ ਵਿਚ ਸਦਨ ਦੇ ਨੇਤਾ ਜੇ.ਪੀ. ਨੱਢਾ ਨੇ ਕਿਹਾ ਕਿ ਉਹ (ਆਰ.ਐਸ. ਐਲ.ਓ.ਪੀ. ਮਲਿਕਾਰਜੁਨ ਖੜਗੇ) ਇਕ ਬਹੁਤ ਸੀਨੀਅਰ ਨੇਤਾ ਹਨ ਪਰ ਜਿਸ ਤਰੀਕੇ ਨਾਲ ਉਨ੍ਹਾਂ ਨੇ ਪ੍ਰਧਾਨ ਮੰਤਰੀ 'ਤੇ ਟਿੱਪਣੀ ਕੀਤੀ, ਮੈਂ ਉਨ੍ਹਾਂ ਦਾ ਦਰਦ ਸਮਝ ਸਕਦਾ ਹਾਂ। ਉਹ (ਪ੍ਰਧਾਨ ਮੰਤਰੀ ਮੋਦੀ) 11 ਸਾਲਾਂ ਤੋਂ ਉਥੇ ਹਨ। ਉਹ ਦੁਨੀਆ ਦੇ ਸਭ ਤੋਂ ਮਸ਼ਹੂਰ ਨੇਤਾ ਹਨ। 

ਜੇ.ਪੀ. ਨੱਢਾ ਨੇ ਕਿਹਾ ਕਿ ਅਸੀਂ ਵਿਰੋਧੀ ਧਿਰ ਦੇ ਨੇਤਾ ਦਾ ਸਤਿਕਾਰ ਕਰਦੇ ਹਾਂ। ਮੈਂ ਆਪਣੇ ਸ਼ਬਦ ਵਾਪਸ ਲੈ ਲਏ ਹਨ। ਜੇਕਰ ਤੁਹਾਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ ਪਰ ਤੁਸੀਂ ਪ੍ਰਧਾਨ ਮੰਤਰੀ ਦੀ ਸ਼ਾਨ ਦਾ ਵੀ ਧਿਆਨ ਨਹੀਂ ਰੱਖ ਸਕੇ, ਇਹ ਦੁਖਦਾਈ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੈਬਨਿਟ ਦੀ ਭਲਕੇ ਹੋਵੇਗੀ ਮੀਟਿੰਗ ਅਗਲੀ ਖ਼ਬਰ ਅੱਧਾ ਘੰਟਾ ਪਏ ਮੀਂਹ ਨੇ ਬਠਿੰਡਾ ਕੀਤਾ ਜਲ-ਥਲ
Ad Position 24