18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2025

ਉਪ ਰਾਸ਼ਟਰਪਤੀ ਦੀ ਚੋਣ ਲਈ ਚੋਣ ਕਮਿਸ਼ਨ ਵਲੋਂ ਤਿਆਰੀਆਂ ਸ਼ੁਰੂ

ਨਵੀਂ ਦਿੱਲੀ, 29 ਜੁਲਾਈ-ਭਾਰਤੀ ਚੋਣ ਕਮਿਸ਼ਨ ਵਲੋਂ ਕਿਤਾਬਚਾ ਜਾਰੀ ਕੀਤਾ ਗਿਆ ਹੈ, ਜਿਸ ਵਿਚ ਭਾਰਤ ਦੇ ਉਪ ਰਾਸ਼ਟਰਪਤੀ...

Ad Position 21
No active advertisement
ਅਜੀਤ ਡੈਸਕ 29-07-2025

ਨਵੀਂ ਦਿੱਲੀ, 29 ਜੁਲਾਈ-ਭਾਰਤੀ ਚੋਣ ਕਮਿਸ਼ਨ ਵਲੋਂ ਕਿਤਾਬਚਾ ਜਾਰੀ ਕੀਤਾ ਗਿਆ ਹੈ, ਜਿਸ ਵਿਚ ਭਾਰਤ ਦੇ ਉਪ ਰਾਸ਼ਟਰਪਤੀ ਲਈ ਚੋਣ ਸੰਬੰਧੀ ਲਿਖਿਆ ਹੈ। ਉਪ ਰਾਸ਼ਟਰਪਤੀ ਦੀ ਚੋਣ ਲਈ ਚੋਣ ਕਮਿਸ਼ਨ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਭਾਰਤ ਦੇ ਸੰਵਿਧਾਨ ਦੀ ਧਾਰਾ 324 ਤਹਿਤ, ਭਾਰਤ ਦੇ ਚੋਣ ਕਮਿਸ਼ਨ ਨੂੰ ਭਾਰਤ ਦੇ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਕਰਵਾਉਣ ਦਾ ਅਧਿਕਾਰ ਹੈ। ਸੰਵਿਧਾਨ ਦੀ ਧਾਰਾ 68 (2) ਦੇ ਉਪਬੰਧਾਂ ਤਹਿਤ, ਉਪ-ਰਾਸ਼ਟਰਪਤੀ ਦੇ ਅਹੁਦੇ ਵਿਚ ਖਾਲੀ ਥਾਂ ਨੂੰ ਭਰਨ ਲਈ ਇਕ ਚੋਣ, ਜੋ ਕਿ ਉਸਦੀ ਮੌਤ, ਅਸਤੀਫ਼ਾ ਜਾਂ ਹਟਾਏ ਜਾਣ ਜਾਂ ਕਿਸੇ ਹੋਰ ਕਾਰਨ ਕਰਕੇ ਹੁੰਦੀ ਹੈ,ਖਾਲੀ ਥਾਂ ਦੇ ਹੋਣ ਤੋਂ ਬਾਅਦ ਜਿੰਨੀ ਜਲਦੀ ਹੋ ਸਕੇ, ਇਹ ਚੋਣ ਕਰਵਾਈ ਜਾਵੇਗੀ ਅਤੇ ਖਾਲੀ ਥਾਂ ਨੂੰ ਭਰਨ ਲਈ ਚੁਣਿਆ ਗਿਆ ਵਿਅਕਤੀ, ਧਾਰਾ 67 ਦੇ ਉਪਬੰਧਾਂ ਅਧੀਨ, ਉਸ ਮਿਤੀ ਤੋਂ ਪੰਜ ਸਾਲਾਂ ਦੇ ਪੂਰੇ ਕਾਰਜਕਾਲ ਲਈ ਅਹੁਦਾ ਸੰਭਾਲਣ ਦਾ ਹੱਕਦਾਰ ਹੋਵੇਗਾ, ਜਿਸ ਦਿਨ ਉਹ ਆਪਣਾ ਅਹੁਦਾ ਸੰਭਾਲਦਾ ਹੈ।

 

Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਬੋਧਨ ਅਗਲੀ ਖ਼ਬਰ ਆਪ੍ਰੇਸ਼ਨ ਸੰਧੂਰ ਦੌਰਾਨ ਅਸੀਂ ਸਰਕਾਰ ਨਾਲ ਚੱਟਾਨ ਵਾਂਗ ਖੜ੍ਹੇ - ਸਾਂਸਦ ਰਾਹੁਲ ਗਾਂਧੀ
Ad Position 24