18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2025

ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਨਾਲ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਆਗੂਆਂ ਨਾਲ ਹੋਈ ਸਫਲ ਮੀਟਿੰਗ

ਲੌਂਗੋਵਾਲ, 29 ਜੁਲਾਈ (ਖੰਨਾ, ਵਿਨੋਦ)-ਪੰਜਾਬ ਸਿਵਲ ਸਕੱਤਰੇਤ,1 ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ...

Ad Position 21
No active advertisement
ਅਜੀਤ ਡੈਸਕ 29-07-2025

ਲੌਂਗੋਵਾਲ,  29 ਜੁਲਾਈ (ਖੰਨਾ, ਵਿਨੋਦ)-ਪੰਜਾਬ ਸਿਵਲ ਸਕੱਤਰੇਤ,1 ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ ਯੂਨੀਅਨ ਰਜਿ. ਨੰਬਰ 23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗੁਰਵਿੰਦਰ ਸਿੰਘ ਧਾਲੀਵਾਲ ਅਤੇ ਗਗਨਦੀਪ ਸਿੰਘ ਸੁਨਾਮ ਵਲੋਂ ਆਪਣੇ ਸਾਥੀਆਂ ਸਮੇਤ ਮੀਟਿੰਗ ਕੀਤੀ ਗਈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਜਥੇਬੰਦੀ ਨਾਲ ਤਕਰੀਬਨ ਅੱਧਾ ਘੰਟਾ ਚੱਲੀ ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਸਬ-ਕਮੇਟੀ ਵਲੋਂ ਇਨ੍ਹਾਂ ਦਾ ਸਬੰਧਤ ਵਿਭਾਗ ਸੀਵਰੇਜ ਬੋਰਡ ਇਸ ਦੇ ਨਾਲ ਪਰਸੋਨਲ ਵਿਭਾਗ, ਵਿੱਤ ਵਿਭਾਗ ਅਤੇ ਯੋਜਨਾ, ਕਿਰਤ ਵਿਭਾਗ ਆਦਿ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਪਾਲਿਸੀ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਪਹਿਲਾਂ ਵੀ ਮੁੱਖ ਕਾਰਜਕਾਰੀ ਅਫਸਰ ਮੈਡਮ ਦੀਪਤੀ ਉਪਲ ਅਤੇ ਸਾਰੇ ਅਧਿਕਾਰੀਆਂ ਵਲੋਂ ਪੂਰੇ ਪੰਜਾਬ ਵਿਚ ਠੇਕੇਦਾਰਾਂ ਸੋਸਾਇਟੀਆਂ ਤੇ ਕੰਪਨੀਆਂ ਰਾਹੀਂ ਰੱਖੇ ਮੁਲਜ਼ਮਾਂ ਦੀਆਂ ਹੁਣ ਫਿਰ ਤੋਂ ਸੂਚੀਆਂ ਮੰਗੀਆਂ ਗਈਆਂ ਹਨ।

ਇਸ ਤੋਂ ਪਹਿਲਾਂ ਵੀ 2018 ਵਿਚ ਇਸ ਜਥੇਬੰਦੀ ਵਲੋਂ ਪੂਰੇ ਪੰਜਾਬ ਵਿਚੋਂ ਸੂਚੀਆਂ ਭੇਜੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਜਿਵੇਂ ਹੁਣ ਸਥਾਨਕ ਸਰਕਾਰਾਂ ਵਿਭਾਗ ਵਿਚ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਸਿੱਧਾ ਵਿਭਾਗ ਵਿਚ ਕੀਤਾ ਜਾ ਰਿਹਾ ਹੈ। ਉਸੇ ਤਰ੍ਹਾਂ ਸੀਵਰੇਜ ਬੋਰਡ ਵਿਚ ਪੰਪ ਆਪਰੇਟਰ, ਫਿਟਰ, ਮਾਲੀ ਕੰਮ/ਚੌਕੀਦਾਰ ਡਰਾਈਵਰ, ਬਿੱਲ ਕਲਰਕ, ਬਿੱਲ ਡਿਸਟਰੀਬਿਊਟਰ, ਬੇਲਦਾਰ ਆਦਿ ਅਸਾਮੀਆਂ ਉਤੇ ਕੰਮ ਕਰਦੇ ਮੁਲਜ਼ਮਾਂ ਨੂੰ ਸੀਵਰੇਜ ਬੋਰਡ ਵਿਚ ਮਰਜ ਕਰਨ ਲਈ ਪਰਮੋਜਲ ਬਣਾਈ ਜਾ ਰਹੀ ਹੈ । ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਨੇ ਕਿਹਾ ਕਿ ਇਸ ਜਥੇਬੰਦੀ ਦੇ ਆਗੂਆਂ ਨੂੰ 6 ਅਗਸਤ ਦੀ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਲਈ ਸੱਦਾ ਭੇਜਿਆ ਜਾਵੇਗਾ। ਇਸ ਮੌਕੇ ਆਈ.ਏ.ਐਸ. ਮੈਡਮ ਦੀਪਤੀ ਉੱਪਲ ਮੁੱਖ ਕਾਰਜਕਾਰੀ ਅਫਸਰ ਉੱਪਲ, ਮੁਕੇਸ਼ ਗਰਗ ਤਕਨੀਕੀ ਸਲਾਹਕਾਰ, ਐਮ. ਪੀ..ਜੀ.ਏ., ਗੁਰਵਿੰਦਰ ਪਾਲ ਸਿੰਘ ਐਮ. ਪੀ.ਜੀ.ਏ., ਪ੍ਰਦੀਪ ਸਿੰਘ ਭੀਖੀ, ਯਾਦਵਿੰਦਰ ਸਿੰਘ ਚੀਮਾ ਆਦਿ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰ ਹੈਰੋਇਨ ਸਣੇ ਕਾਬੂ ਅਗਲੀ ਖ਼ਬਰ ਅੱਤਵਾਦ ਨੂੰ ਕਰਾਰਾ ਜਵਾਬ ਦੇਣਾ, ਸਾਡਾ ਰਾਸ਼ਟਰੀ ਸੰਕਲਪ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
Ad Position 24