18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2025

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਤਮ-ਹੱਤਿਆ

ਫਿਰੋਜ਼ਪੁਰ, 29 ਜੁਲਾਈ (ਸੁਖਵਿੰਦਰ ਸਿੰਘ)-ਸ਼ਹਿਰ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ...

Ad Position 21
No active advertisement
ਅਜੀਤ ਡੈਸਕ 29-07-2025

ਫਿਰੋਜ਼ਪੁਰ, 29 ਜੁਲਾਈ (ਸੁਖਵਿੰਦਰ ਸਿੰਘ)-ਸ਼ਹਿਰ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਅਧੀਨ ਇਕ ਵਿਅਕਤੀ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਸ਼ਹਿਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਕੋਲ ਸਰਸਵਤੀ ਕਾਲੋਨੀ ਵਿਚ ਕਿਰਾਏ ਉਤੇ ਰਹਿੰਦੇ ਖੁਸ਼ਵਿੰਦਰ ਸਿੰਘ ਨਾਮਕ ਵਿਅਕਤੀ ਨੇ ਪੱਖੇ ਨਾਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਉਸ ਦੀ ਪਤਨੀ ਵਰਸ਼ਾ ਨੇ ਦਰਵਾਜ਼ਾ ਖੜਕਾਇਆ ਤਾਂ ਉਹ ਕਮਰੇ ਵਿਚੋਂ ਬਾਹਰ ਨਾ ਆਇਆ ਤਾਂ ਆਸ-ਪਾਸ ਵਾਲਿਆਂ ਦੀ ਮਦਦ ਨਾਲ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਉਹ ਪੱਖੇ ਨਾਲ ਲਟਕ ਰਿਹਾ ਸੀ।

ਮੌਕੇ ਉਤੇ ਮੌਜੂਦ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਸਬੰਧੀ ਮੌਕੇ ਉਤੇ ਪੁਲਿਸ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਦੋਂ ਮ੍ਰਿਤਕ ਦੀ ਪਤਨੀ ਵਰਸ਼ਾ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਗੱਲ ਨਹੀਂ ਕੀਤੀ। 

Ad Position 22
No active advertisement
ਪਿਛਲੀ ਖ਼ਬਰ ਜਗੇੜਾ ਨਹਿਰ ਹਾਦਸਾ : ਪਿੰਡ ਮਾਣਕਹੇੜੀ ਵਿਖੇ ਇਕੱਠੀਆਂ 8 ਦੇਹਾਂ ਬਲੀਆਂ ਅਗਲੀ ਖ਼ਬਰ ਭਾਰਤ ਨੇ ਸੀਰੀਆ ਨੂੰ 5 ਮੀਟ੍ਰਿਕ ਟਨ ਜ਼ਰੂਰੀ ਜੀਵਨ-ਰੱਖਿਅਕ ਦਵਾਈਆਂ ਦੀ ਖੇਪ ਸੌਂਪੀ
Ad Position 24