17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਅਜਨਾਲਾ-ਰਾਜਾਸਾਂਸੀ ਹਵਾਈ ਅੱਡਾ-ਅੰਮ੍ਰਿਤਸਰ ਮਾਰਗ 'ਤੇ ਟਰੈਕਟਰ ਰੋਸ ਮਾਰਚ

ਰਾਜਾਸਾਂਸੀ/ਹਰਸ਼ਾ ਛੀਨਾ (ਅੰਮਿ੍ਤਸਰ), 30 ਜੁਲਾਈ (ਹਰਦੀਪ ਸਿੰਘ ਖੀਵਾ, ਕੜਿਆਲ) - ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਜਥੇਬੰਦੀਆਂ ਦੇ ਸਮੂਹ ਆਗੂਆਂ ਦੀ ਅਗਵਾਈ 'ਚ...

Ad Position 21
No active advertisement
ਅਜੀਤ ਡੈਸਕ 30-07-2025

ਰਾਜਾਸਾਂਸੀ/ਹਰਸ਼ਾ ਛੀਨਾ (ਅੰਮਿ੍ਤਸਰ), 30 ਜੁਲਾਈ (ਹਰਦੀਪ ਸਿੰਘ ਖੀਵਾ, ਕੜਿਆਲ) - ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਜਥੇਬੰਦੀਆਂ ਦੇ ਸਮੂਹ ਆਗੂਆਂ ਦੀ ਅਗਵਾਈ 'ਚ ਅਜਨਾਲਾ- ਰਾਜਾਸਾਂਸੀ ਹਵਾਈ ਅੱਡਾ-ਅੰਮਿ੍ਤਸਰ ਰੋਡ 'ਤੇ ਵਿਸ਼ਾਲ ਟਰੈਕਟਰ ਰੋਸ ਮਾਰਚ ਕੱਢਿਆ ਗਿਆ।

ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਚ ਡਾ: ਸਤਨਾਮ ਸਿੰਘ ਅਜਨਾਲਾ, ਜਤਿੰਦਰ ਸਿੰਘ ਛੀਨਾ, ਧਨਵੰਤ ਸਿੰਘ ਖਤਰਾਏ ਕਲਾਂ, ਸੁੱਚਾ ਸਿੰਘ ਅਜਨਾਲਾ, ਡਾ. ਪਰਮਿੰਦਰ ਸਿੰਘ ਪੰਡੋਰੀ, ਦਲਵਿੰਦਰ ਸਿੰਘ ਸਾਹ ਅਦਲੀਵਾਲਾ, ਸਤਨਾਮ ਸਿੰਘ ਝੰਡੇਰ, ਸਵਿੰਦਰ ਸਿੰਘ ਮੀਰਾਂਕੋਟ, ਕੁਲਵੰਤ ਸਿੰਘ ਮੱਲੂਨਗਲ, ਕਸ਼ਮੀਰ ਸਿੰਘ ਧੰਗਈ, ਸੁਖਰਾਮਬੀਰ ਸਿੰਘ ਲੁਹਾਰਕਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਦੇ ਏਜੰਡੇ ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਇਸ ਕਿਸਾਨ,ਮਜ਼ਦੂਰ ਮਾਰੂ ਨੀਤੀ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜਿੱਥੇ ਪੰਜਾਬ ਭਰ ਟਰੈਕਟਰ ਮਾਰਚ ਕੀਤੇ ਜਾ ਰਹੇ ਹਨ ਉੱਥੇ ਅੱਜ ਦੇ ਇਸ ਉਲੀਕੇ ਪ੍ਰੋਗਰਾਮ ਤਹਿਤ ਇਹ ਰੋਸ ਰੋਸ ਕੱਢਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਮੁਖਤਿਆਰ ਸਿੰਘ ਨੇ ਥਾਣਾ ਜੰਡਿਆਲਾ ਗੁਰੂ ਦਾ ਚਾਰਜ ਸੰਭਾਲਿਆ ਅਗਲੀ ਖ਼ਬਰ ਬਸਤੀ ਬਾਵਰੀਆ (ਬੰਦੀ ਵਾਲਾ) ਦੀ ਸਰਬਸੰਮਤੀ ਨਾਲ ਤਿੰਨ ਪੰਚਾਇਤ ਮੈਂਬਰਾਂ ਦੀ ਕੀਤੀ ਗਈ ਚੋਣ
Ad Position 24