17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਗੁਰਦਾਸਪੁਰ : ਲੈਂਡ ਪੂਲਿੰਗ ਨੀਤੀ ਦੇ ਵਿਰੋਧ 'ਚ ਕੱਢਿਆ ਟਰੈਕਟਰ ਮਾਰਚ

ਗੁਰਦਾਸਪੁਰ, 30 ਜੁਲਾਈ (ਗੁਰਪ੍ਰਤਾਪ ਸਿੰਘ) - ਅੱਜ ਗੁਰਦਾਸਪੁਰ ਵਿਚ ਕਿਸਾਨ ਸੰਗਠਨਾਂ ਨੇ ਪੰਜਾਬ ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ 'ਚ ਟਰੈਕਟਰ ਮਾਰਚ ਕੱਢਿਆ, ਜਿਸ ਵਿਚ...

Ad Position 21
No active advertisement
ਅਜੀਤ ਡੈਸਕ 30-07-2025

ਗੁਰਦਾਸਪੁਰ, 30 ਜੁਲਾਈ (ਗੁਰਪ੍ਰਤਾਪ ਸਿੰਘ) - ਅੱਜ ਗੁਰਦਾਸਪੁਰ ਵਿਚ ਕਿਸਾਨ ਸੰਗਠਨਾਂ ਨੇ ਪੰਜਾਬ ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ 'ਚ ਟਰੈਕਟਰ ਮਾਰਚ ਕੱਢਿਆ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਔਰਤਾਂ ਨੇ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਟਰੈਕਟਰ ਮਾਰਚ ਵਿਚ ਹਿੱਸਾ ਲੈਣ ਵਾਲੇ ਕਿਸਾਨਾਂ ਨੇ ਕਿਹਾ ਕਿ ਇਸ ਨੀਤੀ ਤਹਿਤ ਸਰਕਾਰ ਗੁਰਦਾਸਪੁਰ ਦੇ ਬੱਸ ਸਟੈਂਡ ਨੇੜੇ ਪਿੰਡ ਘਰਾਲਾ ਦੀ 80 ਏਕੜ ਜ਼ਮੀਨ ਐਕਵਾਇਰ ਕਰ ਰਹੀ ਹੈ, ਜਿਸ ਦੀ ਕੀਮਤ ਕਰੋੜਾਂ ਰੁਪਏ ਪ੍ਰਤੀ ਏਕੜ ਹੈ, ਪਰ ਸਰਕਾਰ ਸਾਨੂੰ ਮਾਮੂਲੀ ਕੀਮਤ 'ਤੇ ਲੈ ਕੇ ਬਰਬਾਦ ਕਰ ਰਹੀ ਹੈ। ਅਸੀਂ ਇਹ ਕੀਮਤੀ ਜ਼ਮੀਨ ਕਿਸੇ ਵੀ ਹਾਲਤ ਵਿਚ ਸਰਕਾਰ ਨੂੰ ਨਹੀਂ ਦੇਵਾਂਗੇ, ਭਾਵੇਂ ਇਸ ਲਈ ਸਾਨੂੰ ਕੋਈ ਵੀ ਕੁਰਬਾਨੀ ਕਿਉਂ ਨਾ ਦੇਣੀ ਪਵੇ। ਇਹ ਟਰੈਕਟਰ ਮਾਰਚ ਗੁਰਦਾਸਪੁਰ ਦੇ ਬੱਸ ਸਟੈਂਡ ਤੋਂ ਸ਼ੁਰੂ ਹੋਇਆ ਅਤੇ ਪੂਰੇ ਸ਼ਹਿਰ ਵਿਚ ਕੱਢਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਲੈਂਡ ਪੁਲਿੰਗ ਪਾਲਿਸੀ ਦੇ ਵਿਰੋਧ ’ਚ ਟਰੈਕਟਰ ਮਾਰਚ ਕੱਢਿਆ ਅਗਲੀ ਖ਼ਬਰ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਨੇ ਵਡਾਲਾ ਕਲਾਂ ਤੋਂ ਟਰੈਕਟਰ ਮਾਰਚ
Ad Position 24