ਮਲੇਰਕੋਟਲਾ, 30 ਜੁਲਾਈ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾੜੇ ਅਨਸਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਿਲ ਹੋਈ, ਜਦੋਂ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸੱਤਪਾਲ ਸ਼ਰਮਾ ਅਤੇ ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸਤੀਸ਼ ਕੁਮਾਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਸਿਮਰਨਜੀਤ ਸਿੰਘ ਇੰਚਾਰਜ ਸੀ.ਆਈ.ਏ. ਮਾਹੋਰਾਣਾ ਦੀ ਅਗਵਾਈ ਹੇਠ ਫ਼ਰਾਰ ਚੱਲੇ ਆ ਰਹੇ ਦੋਸ਼ੀ ਅਬਦੁਲ ਰਹਿਮਾਨ ਵਾਸੀ ਮਲੇਰਕੋਟਲਾ ਨੂੰ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਵਿਅਕਤੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਸੀ ਅਤੇ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ, ਜਿਸ ਉਪਰੰਤ ਇਸ ਵਿਅਕਤੀ ਤੋਂ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਉੱਪਰ ਕਈ ਮਾਮਲੇ ਦਰਜ ਹਨ।
ਤਾਜ਼ਾ ਖ਼ਬਰਾਂ
Free
ਸਿਵਲ ਹਸਪਤਾਲ ਮਲੇਰਕੋਟਲਾ ਤੋਂ ਫ਼ਰਾਰ ਵਿਅਕਤੀ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ - ਐਸ.ਐਸ.ਪੀ. ਓਲੰਪੀਅਨ ਗਗਨ ਅਜੀਤ ਸਿੰਘ
ਮਲੇਰਕੋਟਲਾ, 30 ਜੁਲਾਈ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ...
ਅਜੀਤ ਡੈਸਕ
30-07-2025