ਚੰਡੀਗੜ੍ਹ, 30 ਜੁਲਾਈ (ਅਜਾਇਬ ਜੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿਚ ਪੰਜਾਬ ਵਿਚ ਟਰੈਕਟਰ ਮਾਰਚ ਦਾ ਦਿੱਤਾ ਸੱਦਾ ਸਫਲ ਰਿਹਾ। ਇਹ ਗੱਲ ਅੱਜ ਚੰਡੀਗੜ੍ਹ ਵਿਚ ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਰਮਿੰਦਰ ਸਿੰਘ ਪਟਿਆਲਾ ਵਲੋਂ ਇਕ ਪੱਤਰਕਾਰ ਸੰਮੇਲਨ ਦੌਰਾਨ ਬੋਲਦਿਆਂ ਸਾਂਝੀ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਲੈਂਡ ਪੂਲਿੰਗ ਪਾਲਿਸੀ ਤਹਿਤ ਜ਼ਮੀਨ ਨਹੀਂ ਆਉਂਦੀ, ਉਹ ਕਿਸਾਨ ਵੀ ਵੱਡੀ ਗਿਣਤੀ ਵਿਚ ਆਪਣੇ ਕਿਸਾਨ ਭਰਾਵਾਂ ਨਾਲ ਡਟ ਕੇ ਖੜ੍ਹੇ ਅਤੇ ਟਰੈਕਟਰ ਮਾਰਚ ਵਿਚ ਪੂਰੇ ਜੋਸ਼ ਨਾਲ ਹਿੱਸਾ ਲਿਆ ਗਿਆ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਕੁਝ ਚਹੇਤੇ ਕਾਰੋਬਾਰੀਆਂ ਨੂੰ ਕਿਸਾਨ ਦਿਖਾ ਕੇ ਸਕੀਮ ਦੇ ਪੱਖ ਵਿਚ ਝੂਠੇ ਪ੍ਰੋਪੋਗੰਡੇ ਦਾ ਸਹਾਰਾ ਲੈ ਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲੇ ਵੀ ਡੁੱਲ੍ਹੇ ਬੇਰਾਂ ਦਾ ਕੁਝ ਨਹੀਂ ਵਿਗੜਿਆ ਸਰਕਾਰ ਨੂੰ ਇਸ ਲੋਕ ਵਿਰੋਧੀ ਸਕੀਮ ਦਾ ਨੋਟੀਫਿਕੇਸ਼ਨ ਰੱਦ ਕਰ ਦੇਣਾ ਚਾਹੀਦਾ ਹੈ।
ਤਾਜ਼ਾ ਖ਼ਬਰਾਂ
Free
ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ 'ਚ ਪੰਜਾਬ 'ਚ ਟਰੈਕਟਰ ਮਾਰਚ ਦਾ ਦਿੱਤਾ ਸੱਦਾ ਰਿਹਾ ਸਫਲ - ਬਲਬੀਰ ਸਿੰਘ ਰਾਜੇਵਾਲ
ਚੰਡੀਗੜ੍ਹ, 30 ਜੁਲਾਈ (ਅਜਾਇਬ ਜੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿਚ ਪੰਜਾਬ ਵਿਚ ਟਰੈਕਟਰ ਮਾਰਚ...
ਅਜੀਤ ਡੈਸਕ
30-07-2025