14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਅਦਾਕਾਰ ਰਾਜਕੁਮਾਰ ਰਾਓ 5 ਸਤੰਬਰ ਨੂੰ ਅਦਾਲਤ 'ਚ ਹੋਣਗੇ ਪੇਸ਼ - ਐਡਵੋਕੇਟ

ਜਲੰਧਰ, 30 ਜੁਲਾਈ-ਦੋ ਦਿਨ ਪਹਿਲਾਂ ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਵਿਰੁੱਧ 2017 ਵਿਚ ਫਿਲਮ...

Ad Position 21
No active advertisement
ਅਜੀਤ ਡੈਸਕ 30-07-2025

ਜਲੰਧਰ, 30 ਜੁਲਾਈ-ਦੋ ਦਿਨ ਪਹਿਲਾਂ ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਵਿਰੁੱਧ 2017 ਵਿਚ ਫਿਲਮ "ਬਹਨ ਹੋਗੀ ਤੇਰੀ" ਦੇ ਪ੍ਰਚਾਰ ਦੌਰਾਨ ਇਕ ਵਿਵਾਦਪੂਰਨ ਪੋਸਟਰ ਨੂੰ ਲੈ ਕੇ ਅਦਾਲਤ ਵਿਚ ਸੁਣਵਾਈ ਹੋਈ ਸੀ। ਜਿਥੇ ਰਾਜਕੁਮਾਰ ਨੇ ਅਦਾਲਤ ਵਿਚ ਸੁਣਵਾਈ ਦੌਰਾਨ ਆਤਮ-ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਅਦਾਕਾਰ ਦੇ ਵਕੀਲ ਦਰਸ਼ਨ ਸਿੰਘ ਦਿਆਲ ਅਦਾਲਤ ਵਿਚ ਪੇਸ਼ ਹੋਏ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਵਕੀਲ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਹੁਣ 5 ਸਤੰਬਰ ਨੂੰ ਹੋਵੇਗੀ। ਵਕੀਲ ਨੇ ਕਿਹਾ ਕਿ ਅਦਾਕਾਰ ਰਾਜਕੁਮਾਰ ਰਾਓ ਨੂੰ 5 ਸਤੰਬਰ ਨੂੰ ਅਦਾਲਤ ਵਿਚ ਪੇਸ਼ ਹੋਣਾ ਪਵੇਗਾ।

ਦੂਜੇ ਪਾਸੇ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਦਾਕਾਰ ਰਾਜਕੁਮਾਰ ਰਾਓ ਵਿਰੁੱਧ ਦਰਜ ਐਫ.ਆਈ.ਆਰ. ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਜਲੰਧਰ ਪੁਲਿਸ ਕਮਿਸ਼ਨਰ ਦੇ ਹਲਫ਼ਨਾਮੇ ਰਾਹੀਂ ਪੰਜਾਬ ਪੁਲਿਸ ਤੋਂ ਜਾਂਚ ਦੀ ਸਥਿਤੀ ਰਿਪੋਰਟ ਮੰਗੀ ਹੈ। ਦੂਜੇ ਪਾਸੇ, ਰਾਜ ਕੁਮਾਰ ਰਾਓ ਵਲੋਂ ਇਹ ਦਲੀਲ ਦਿੱਤੀ ਗਈ ਸੀ ਕਿ ਫਿਲਮ "ਬਹਨ ਹੋਗੀ ਤੇਰੀ" ਨੂੰ ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ ਸਰਟੀਫਿਕੇਟ ਮਿਲਿਆ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਫਿਲਮ ਦੀ ਸਮੱਗਰੀ ਕਾਨੂੰਨੀ ਤੌਰ 'ਤੇ ਇਤਰਾਜ਼ਯੋਗ ਨਹੀਂ ਹੈ। ਇਹ ਵੀ ਕਿਹਾ ਗਿਆ ਸੀ ਕਿ ਉਸਦੀ ਪ੍ਰਗਟਾਵੇ ਦੀ ਆਜ਼ਾਦੀ ਧਾਰਾ 19 (1)(A) ਦੇ ਤਹਿਤ ਸੁਰੱਖਿਅਤ ਹੈ।

 

Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ ਸਰਕਾਰ ਵਲੋਂ ਪ੍ਰੀਖਿਆਵਾਂ 'ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ਦੀ ਮਨਜ਼ੂਰੀ 'ਤੇ ਐਡਵੋਕੇਟ ਧਾਮੀ ਦੀ ਪ੍ਰਤੀਕ... ਅਗਲੀ ਖ਼ਬਰ ਅੰਮ੍ਰਿਤਸਰ ਏਅਰਪੋਰਟ 'ਤੇ 2 ਯਾਤਰੀਆਂ ਪਾਸੋਂ ਕੀਮਤੀ ਵਿਦੇਸ਼ੀ ਈ-ਸਿਗਰੇਟਾਂ ਬਰਾਮਦ
Ad Position 24