14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2025

ਰਾਜਸਥਾਨ ਸਰਕਾਰ ਵਲੋਂ ਪ੍ਰੀਖਿਆਵਾਂ 'ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ਦੀ ਮਨਜ਼ੂਰੀ 'ਤੇ ਐਡਵੋਕੇਟ ਧਾਮੀ ਦੀ ਪ੍ਰਤੀਕਿਰਿਆ

ਅੰਮ੍ਰਿਤਸਰ, 30 ਜੁਲਾਈ (ਜਸਵੰਤ ਸਿੰਘ ਜੱਸ)-ਰਾਜਸਥਾਨ ਅੰਦਰ ਪ੍ਰੀਖਿਆ ਦੌਰਾਨ ਗੁਰਸਿੱਖ ਲੜਕੀ ਨੂੰ ਕਕਾਰ ਪਾਉਣ ਕਾਰਨ ਪ੍ਰੀਖਿਆ...

Ad Position 21
No active advertisement
ਅਜੀਤ ਡੈਸਕ 30-07-2025

ਅੰਮ੍ਰਿਤਸਰ, 30 ਜੁਲਾਈ (ਜਸਵੰਤ ਸਿੰਘ ਜੱਸ)-ਰਾਜਸਥਾਨ ਅੰਦਰ ਪ੍ਰੀਖਿਆ ਦੌਰਾਨ ਗੁਰਸਿੱਖ ਲੜਕੀ ਨੂੰ ਕਕਾਰ ਪਾਉਣ ਕਾਰਨ ਪ੍ਰੀਖਿਆ ਵਿਚ ਦਾਖਲਾ ਨਾ ਦੇਣ 'ਤੇ ਸਿੱਖ ਕੌਮ ਵਲੋਂ ਪ੍ਰਗਟਾਏ ਰੋਸ ਮਗਰੋਂ ਰਾਜਸਥਾਨ ਸਰਕਾਰ ਵਲੋਂ ਸਿੱਖ ਉਮੀਦਵਾਰਾਂ ਨੂੰ ਕਕਾਰਾਂ ਸਮੇਤ ਪ੍ਰੀਖਿਆ ਦੇਣ ਦੀ ਪ੍ਰਵਾਨਗੀ ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਨੂੰ ਅਜਿਹਾ ਕਦਮ ਬਹੁਤ ਪਹਿਲਾਂ ਚੁੱਕਣਾ ਚਾਹੀਦਾ ਸੀ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਅਧਿਕਾਰੀਆਂ ਦੇ ਗਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਵਾਂਝੀ ਰਹਿ ਗਈ ਸਿੱਖ ਉਮੀਦਵਾਰ ਲਈ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕਰਕੇ ਪੇਪਰ ਦੇਣ ਦਾ ਮੌਕਾ ਦਿੱਤਾ ਜਾਵੇ ਤਾਂ ਜੋਂ ਉਸ ਨੂੰ ਇਨਸਾਫ਼ ਮਿਲ ਸਕੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਪਹਿਲਾਂ ਹੀ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ। ਇਸ ਲਈ ਬਕਾਇਦਾ ਨਿਯਮ ਹਨ, ਜਿਨ੍ਹਾਂ ਨੂੰ ਅਕਸਰ ਅਣਗੌਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸਭ ਨੂੰ ਪਤਾ ਹੋਣ ਦੇ ਬਾਵਜੂਦ ਵੀ ਕਈ ਥਾਵਾਂ 'ਤੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਮਜਬੂਰ ਕੀਤਾ ਗਿਆ ਅਤੇ ਵਿਰੋਧ ਕਰਨ ਉੱਤੇ ਪ੍ਰੀਖਿਆਵਾਂ ਵਿਚ ਦਾਖਲਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਪੰਜ ਕਕਾਰ ਸਿੱਖ ਪਛਾਣ ਅਤੇ ਮੌਲਿਕ ਅਧਿਕਾਰਾਂ ਦੇ ਤਰਜਮਾਨ ਹਨ, ਜਿਸ ਦਾ ਸਭ ਨੂੰ ਸਤਿਕਾਰ ਕਰਨਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰਾਂ ਨੂੰ ਹਦਾਇਤ ਕਰਨ ਕਿ ਸਿੱਖ ਵਿਦਿਆਰਥੀਆਂ ਨਾਲ ਹੁੰਦੀਆਂ ਅਜਿਹੀਆਂ ਜ਼ਿਆਦਤੀਆਂ ਨੂੰ ਰੋਕਣ ਲਈ ਭਾਰਤੀ ਸੰਵਿਧਾਨ ਅੰਦਰ ਸਿੱਖਾਂ ਨੂੰ ਮਿਲੇ ਅਧਿਕਾਰਾਂ ਦੀ ਰਖਵਾਲੀ ਕੀਤੀ ਜਾਵੇ, ਇਸ ਵਾਸਤੇ ਪ੍ਰੀਖਿਆਵਾਂ ਸਮੇਂ ਸਿੱਖ ਕਕਾਰਾਂ ਨੂੰ ਲੈ ਕੇ ਪ੍ਰੀਖਿਆ ਅਮਲੇ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸੰਵਿਧਾਨ ਵਿਰੁੱਧ ਜਾ ਕੇ ਸਿੱਖ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਨੂੰ ਵੀ ਅਮਲ ਵਿਚ ਲਿਆਂਦਾ ਜਾਵੇ ਤਾਂ ਜੋ ਅਜਿਹੀਆਂ ਕਾਰਵਾਈਆਂ ਨੂੰ ਠੱਲ੍ਹ ਪੈ ਸਕੇ। 

Ad Position 22
No active advertisement
ਪਿਛਲੀ ਖ਼ਬਰ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਹੋਈ ਗੋਲੀਬਾਰੀ ਅਗਲੀ ਖ਼ਬਰ ਅਦਾਕਾਰ ਰਾਜਕੁਮਾਰ ਰਾਓ 5 ਸਤੰਬਰ ਨੂੰ ਅਦਾਲਤ 'ਚ ਹੋਣਗੇ ਪੇਸ਼ - ਐਡਵੋਕੇਟ
Ad Position 24