13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2025

ਵਿਰੋਧੀ ਧਿਰ ਦੇ ਵਿਰੋਧ ਪ੍ਰਦਰਸ਼ਨਾਂ ਕਾਰਨ ਲੋਕ ਸਭਾ ਸ਼ਾਮ 4 ਵਜੇ ਤੱਕ ਮੁਲਤਵੀ

ਨਵੀਂ ਦਿੱਲੀ, 31 ਜੁਲਾਈ-ਬਿਹਾਰ ਵਿਚ ਚੋਣ ਸੂਚੀ ਸੋਧ ਸਮੇਤ ਵੱਖ-ਵੱਖ ਮੁੱਦਿਆਂ 'ਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ...

Ad Position 21
No active advertisement
ਅਜੀਤ ਡੈਸਕ 31-07-2025

ਨਵੀਂ ਦਿੱਲੀ, 31 ਜੁਲਾਈ-ਬਿਹਾਰ ਵਿਚ ਚੋਣ ਸੂਚੀ ਸੋਧ ਸਮੇਤ ਵੱਖ-ਵੱਖ ਮੁੱਦਿਆਂ 'ਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਵੀਰਵਾਰ ਨੂੰ ਲੋਕ ਸਭਾ ਦੀ ਕਾਰਵਾਈ ਦੂਜੀ ਵਾਰ ਮੁਲਤਵੀ ਕਰ ਦਿੱਤੀ ਗਈ।ਸਦਨ ਦੀ ਪ੍ਰਧਾਨਗੀ ਕਰ ਰਹੇ ਅਵਧੇਸ਼ ਪ੍ਰਸਾਦ ਨੇ ਮੈਂਬਰਾਂ ਨੂੰ ਆਪਣੀਆਂ ਸੀਟਾਂ 'ਤੇ ਬੈਠਣ ਦੀ ਅਪੀਲ ਕੀਤੀ ਪਰ ਉਨ੍ਹਾਂ ਦੀਆਂ ਬੇਨਤੀਆਂ ਦੀ ਸੁਣਵਾਈ ਨਾ ਹੋਣ ਕਾਰਨ ਕਾਰਵਾਈ ਮੁਲਤਵੀ ਕਰ ਦਿੱਤੀ ਗਈ।

ਇਸ ਤੋਂ ਪਹਿਲਾਂ, ਸਪੀਕਰ ਓਮ ਬਿਰਲਾ ਨੇ ਪ੍ਰਦਰਸ਼ਨਕਾਰੀ ਮੈਂਬਰਾਂ ਨੂੰ ਨਾਅਰੇਬਾਜ਼ੀ ਬੰਦ ਕਰਨ ਅਤੇ ਆਪਣੀਆਂ ਸੀਟਾਂ 'ਤੇ ਵਾਪਸ ਜਾਣ ਦੀ ਅਪੀਲ ਕੀਤੀ ਸੀ। ਦੱਸ ਦਈਏ ਕਿ ਜਿਵੇਂ ਹੀ ਸਦਨ ਦੁਪਹਿਰ 2 ਵਜੇ ਦੁਬਾਰਾ ਸ਼ੁਰੂ ਹੋਇਆ, ਚੇਅਰਮੈਨ ਨੂੰ ਕਾਰਵਾਈ ਸ਼ਾਮ 4 ਵਜੇ ਤੱਕ ਮੁਲਤਵੀ ਕਰਨੀ ਪਈ ਕਿਉਂਕਿ ਵਿਰੋਧੀ ਧਿਰ ਦੇ ਮੈਂਬਰਾਂ ਨੇ ਆਪਣਾ ਸ਼ੋਰ-ਸ਼ਰਾਬਾ ਜਾਰੀ ਰੱਖਿਆ। ਕੁਝ ਵਿਰੋਧੀ ਧਿਰ ਦੇ ਮੈਂਬਰ ਸਦਨ ਦੇ ਵੈੱਲ ਵਿਚ ਸਨ ਅਤੇ ਕੁਝ ਮੁੱਦੇ ਉਠਾਉਣ ਦੀ ਕੋਸ਼ਿਸ਼ ਕਰਦੇ ਹੋਏ ਨਾਅਰੇਬਾਜ਼ੀ ਕਰ ਰਹੇ ਸਨ।

 

Ad Position 22
No active advertisement
ਪਿਛਲੀ ਖ਼ਬਰ ਮਾਲੇਗਾਓਂ ਧਮਾਕੇ ਮਾਮਲੇ 'ਚ ਭਾਜਪਾ ਨੇਤਾ ਰਵੀਸ਼ੰਕਰ ਪ੍ਰਸਾਦ ਦਾ ਕਾਂਗਰਸ 'ਤੇ ਵੱਡਾ ਬਿਆਨ ਅਗਲੀ ਖ਼ਬਰ ਮਾਤਾ ਚਿੰਤਪੂਰਨੀ ਦਰਬਾਰ 'ਚ ਸ਼ਰਧਾਲੂਆਂ ਦੀ ਵਧੀ ਭੀੜ, ਧਰਮਸ਼ਾਲਾ 'ਚ ਪਾਣੀ ਦੀ ਸਪਲਾਈ ਹੋਈ ਖਤਮ
Ad Position 24