12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 1 ਅਗਸਤ- ਕਾਂਗਰਸੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਪੁੱਤਰ ਨੂੰ....

Ad Position 21
No active advertisement
ਅਜੀਤ ਡੈਸਕ 01-08-2025

ਚੰਡੀਗੜ੍ਹ, 1 ਅਗਸਤ- ਕਾਂਗਰਸੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਪੁੱਤਰ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਵਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।

ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਪੋਸਟ ਵਿਚ ਕਿਹਾ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦੇ ਪੁੱਤਰ, ਜੋ ਕਿ ਵਿਦੇਸ਼ ਵਿਚ ਪੜ੍ਹਾਈ ਕਰ ਰਿਹਾ ਹੈ, ਨੂੰ ਇਹ ਧਮਕੀ ਦਿੱਤੀ ਹੈ। ਰੰਧਾਵਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਤੋਂ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਆਮ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਇਸ ਮਾਮਲੇ ਦਾ ਨੋਟਿਸ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਇਸ ਸੰਬੰਧੀ ਕੋਈ ਹੋਰ ਵੇਰਵੇ ਸਾਹਮਣੇ ਨਹੀਂ ਆਏ ਹਨ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਆਜ਼ਾਦੀ ਦਿਵਸ ਦੇ ਭਾਸ਼ਣ ਲਈ ਜਨਤਾ ਤੋਂ ਮੰਗੇ ਸੁਝਾਅ ਅਗਲੀ ਖ਼ਬਰ 19 ਕਿੱਲੋ ਵਾਲਾ ਗੈਸ ਸਿਲੰਡਰ ਹੋਇਆ ਸਸਤਾ
Ad Position 24