11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁੱਤਰ ਅਦਾਲਤ ਵਲੋਂ ਭਗੌੜਾ ਕਰਾਰ

ਮੁਹਾਲੀ, 1 ਅਗਸਤ- ਮੁਹਾਲੀ ਸਥਿਤ ਵਿਜੀਲੈਂਸ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਹੈ। ਜਾਣਕਾਰੀ ਅਨੁਸਾਰ....

Ad Position 21
No active advertisement
ਅਜੀਤ ਡੈਸਕ 01-08-2025

ਮੁਹਾਲੀ, 1 ਅਗਸਤ- ਮੁਹਾਲੀ ਸਥਿਤ ਵਿਜੀਲੈਂਸ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਖਿਲਾਫ਼ ਮੁਹਾਲੀ ਅਦਾਲਤ ਵਿਖੇ ਸਰਕਾਰੀ ਸੰਪਤੀ ਨੂੰ ਵੇਚਣ ਅਤੇ ਗੈਰ-ਕਾਨੂੰਨੀ ਵਿੱਤੀ ਲਾਭ ਹਾਸਲ ਕਰਨ ਸੰਬੰਧੀ ਕੇਸ ਦੀ ਸੁਣਵਾਈ ਕੀਤੀ ਜਾ ਰਹੀ ਸੀ, ਜਿਸ ਦੌਰਾਨ ਹਰਪ੍ਰੀਤ ਸਿੰਘ ਅਦਾਲਤ ਵਿਖੇ ਸੁਣਵਾਈ ਮੌਕੇ ਪੇਸ਼ ਨਹੀਂ ਹੋ ਰਹੇ ਸਨ। ਦੱਸ ਦਈਏ ਕਿ ਭਗੌੜਾ ਕਰਾਰ ਦਿੱਤੇ ਜਾਣ ਤੋਂ ਪਹਿਲਾਂ ਅਦਾਲਤ ਨੇ ਹਰਪ੍ਰੀਤ ਸਿੰਘ ਨੂੰ ਲੋੜੀਂਦਾ ਘੋਸ਼ਿਤ ਕੀਤਾ ਸੀ।

ਇਸ ਦੇ ਨਾਲ ਹੀ ਜਦੋਂ ਅਨੇਕਾਂ ਮੌਕੇ ਮਿਲਣ ਦੇ ਬਾਵਜੂਦ ਹਰਪ੍ਰੀਤ ਸਿੰਘ ਅਦਾਲਤ ਵਿਖੇ ਨਿੱਜੀ ਤੌਰ ’ਤੇ ਪੇਸ਼ ਨਹੀਂ ਹੋਏ ਤਾਂ ਅਦਾਲਤ ਨੇ ਬੀ. ਐਨ. ਐਸ. ਐਸ. ਦੀ ਧਾਰਾ 83 ਤਹਿਤ ਉਸ ਨੂੰ ਭਗੌੜਾ ਕਰਾਰ ਦੇਣ ਦੀ ਕਾਰਵਾਈ ਕੀਤੀ। ਇਸ ਸੰਬੰਧੀ ਅਦਾਲਤ ਦੇ ਹੁਕਮਾਂ ’ਤੇ ਹਰਪ੍ਰੀਤ ਸਿੰਘ ਦੀ ਰਿਹਾਇਸ਼ ਬਾਹਰ ਭਗੌੜਾ ਕਰਾਰ ਦਿੱਤੇ ਜਾਣ ਦਾ ਨੋਟਿਸ ਵੀ ਲਗਾਇਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਮੁੜ ਹੋਵੇਗੀ ਸੁਣਵਾਈ ਅਗਲੀ ਖ਼ਬਰ ਹਥਿਆਰਾਂ ਦੀ ਨੋਕ ’ਤੇ ਖੋਹਿਆ ਟਰੈਕਟਰ
Ad Position 24