11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

88 ਫੁੱਟ ਰੋਡ ਤੋਂ ਨੌਜਵਾਨ ਦੀ ਮਿਲੀ ਲਾਸ਼

ਵੇਰਕਾ, (ਅੰਮ੍ਰਿਤਸਰ), 1 ਅਗਸਤ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਥਾਣਾ ਸਦਰ ਖੇਤਰ ਵਿਚ ਪੈਂਦੇ 88 ਫੁੱਟ ਰੋਡ ਦੇ ਖਾਲੀ ਪਲਾਟ ਵਿਚ ਕੂੜੇ ਦੇ ਢੇਰ ਨੇੜਿਓ ਭੇਦਭਰੇ ਹਾਲਾਤ ਵਿਚ...

Ad Position 21
No active advertisement
ਅਜੀਤ ਡੈਸਕ 01-08-2025

ਵੇਰਕਾ, (ਅੰਮ੍ਰਿਤਸਰ), 1 ਅਗਸਤ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਥਾਣਾ ਸਦਰ ਖੇਤਰ ਵਿਚ ਪੈਂਦੇ 88 ਫੁੱਟ ਰੋਡ ਦੇ ਖਾਲੀ ਪਲਾਟ ਵਿਚ ਕੂੜੇ ਦੇ ਢੇਰ ਨੇੜਿਓ ਭੇਦਭਰੇ ਹਾਲਾਤ ਵਿਚ ਮਰੇ ਇਕ 21 ਸਾਲ ਦੇ ਨੌਜਵਾਨ ਦੀ ਲਾਸ਼ ਪੁਲਿਸ ਨੇ ਬਰਾਮਦ ਕੀਤੀ ਹੈ, ਜਿਸ ਦੀ ਸ਼ਨਾਖ਼ਤ ਨਹੀਂ ਹੋ ਸਕੀ। ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਇਥੇ ਕੂੜੇ ਦੇ ਢੇਰ ਤੇ ਝਾੜੀਆਂ ਨਸ਼ੇੜੀਆ ਦਾ ਅੱਡਾ ਬਣਿਆ ਹੋਇਆ ਹੈ ਤੇ ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਹੋਈ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਾਰਸਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 22 ਅਗਸਤ ਤੋਂ ਹੋਵੇਗਾ ਸ਼ੁਰੂ ਅਗਲੀ ਖ਼ਬਰ ਖਾਲਿਦ ਜਮੀਲ ਬਣੇ ਭਾਰਤੀ ਫੁੱਟਬਾਲ ਟੀਮ ਦੇ ਨਵੇਂ ਕੋਚ
Ad Position 24