11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

ਗਰੀਸ ’ਤੋਂ 48 ਸਾਲਾ ਹਰਜਿੰਦਰ ਦੀ ਮਿ੍ਤਕ ਦੇਹ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੀ

ਰਾਜਾਸਾਂਸੀ, (ਅੰਮ੍ਰਿਤਸਰ), 1 ਅਗਸਤ (ਹਰਦੀਪ ਸਿੰਘ ਖੀਵਾ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਨੇੜਲੇ ਪਿੰਡ ਧੌਲ ਨਾਲ ਸੰਬੰਧਿਤ 48 ਸਾਲਾ ਹਰਜਿੰਦਰ ਸਿੰਘ ਪੁੱਤਰ....

Ad Position 21
No active advertisement
ਅਜੀਤ ਡੈਸਕ 01-08-2025

ਰਾਜਾਸਾਂਸੀ, (ਅੰਮ੍ਰਿਤਸਰ), 1 ਅਗਸਤ (ਹਰਦੀਪ ਸਿੰਘ ਖੀਵਾ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਨੇੜਲੇ ਪਿੰਡ ਧੌਲ ਨਾਲ ਸੰਬੰਧਿਤ 48 ਸਾਲਾ ਹਰਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਦੀ ਮ੍ਰਿਤਕ ਦੇਹ ਅੱਜ ਤੜਕਸਾਰ ਗ੍ਰੀਸ ਤੋਂ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੀ। ਮਿ੍ਤਕ ਦੇਹ ਪੁੱਜਣ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ।


ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਹਰਜਿੰਦਰ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 20 ਸਾਲਾਂ ਤੋਂ ਗਰੀਸ ਵਿਖੇ ਮਿਹਨਤ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੇ ਉਨ੍ਹਾਂ ਦੀ ਅੰਮ੍ਰਿਤਸਰ ਟੀਮ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ ਬੀਤੀ 14 ਜੁਲਾਈ ਨੂੰ ਗਰੀਸ ਅੰਦਰ ਹੋਏ ਇਕ ਦਰਦਨਾਕ ਮੋਟਰਸਾਈਕਲ ਹਾਦਸੇ ਦੌਰਾਨ ਹਰਜਿੰਦਰ ਸਿੰਘ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਤੜਕਸਾਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਦੇਹ ਪੀੜ੍ਹਤ ਪਰਿਵਾਰ ਦੀ ਹਾਜ਼ਰੀ ’ਚ ਟਰੱਸਟ ਦੇ ਨੁੰਮਾਇਦੇ ਰਾਜਬੀਰ ਸਿੰਘ ਵਲੋਂ ਪ੍ਰਾਪਤ ਕਰਕੇ ਟਰੱਸਟ ਦੀ ‘ਮੁਫ਼ਤ ਐਂਬੂਲੈਂਸ ਸੇਵਾ’ ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ।

ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਹਰਜਿੰਦਰ ਆਪਣੇ ਪਿਛੇ ਕਰੀਬ 95 ਸਾਲਾ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੀ ਪਤਨੀ, ਧੀ ਤੇ ਪੁੱਤਰ ਨੂੰ ਰੋਂਦਿਆਂ ਕੁਰਲਾਂਦਿਆਂ ਛੱਡ ਗਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦੀ ਸੰਬੰਧਿਤ ਜ਼ਿਲ੍ਹਾ ਟੀਮ ਵਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਹਰਜਿੰਦਰ ਸਿੰਘ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ। ਇਸ ਦੌਰਾਨ ਹਵਾਈ ਅੱਡੇ ’ਤੇ ਮੌਜੂਦ ਮ੍ਰਿਤਕ ਦੇ ਚਚੇਰੇ ਭਰਾ ਹਰਨੇਕ ਸਿੰਘ, ਨਛੱਤਰ ਸਿੰਘ ਅਤੇ ਕਾਲਾ ਸਿੰਘ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 5 ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਯੂ.ਪੀ. : ਸੜਕ ਹਾਦਸੇ ਵਿਚ ਕਾਰ ਸਵਾਰ ਪਰਿਵਾਰ ਦੇ 5 ਜੀਆਂ ਦੀ ਮੌਤ
Ad Position 24