10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

ਸਰਕਾਰ ਨੇ 'ਵਨ ਟਾਈਮ ਸੈਟਲਮੈਂਟ' ਸਕੀਮ ਦੀ ਮਿਆਦ ਵਧਾਈ

ਚੰਡੀਗੜ੍ਹ, 1 ਅਗਸਤ-ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਪ੍ਰਾਪਰਟੀ ਟੈਕਸ ਦੀਆਂ...

Ad Position 21
No active advertisement
ਅਜੀਤ ਡੈਸਕ 01-08-2025

ਚੰਡੀਗੜ੍ਹ, 1 ਅਗਸਤ-ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਪ੍ਰਾਪਰਟੀ ਟੈਕਸ ਦੀਆਂ ਬਕਾਇਆ ਕਿਸ਼ਤਾਂ ਦੀ ਵਸੂਲੀ ਲਈ ਚੱਲ ਰਹੀ 'ਵਨ ਟਾਈਮ ਸੈਟਲਮੈਂਟ' ਸਕੀਮ ਦੀ ਆਖਰੀ ਮਿਤੀ ਵਿਚ ਵਾਧਾ ਕਰ ਦਿੱਤਾ ਹੈ। ਜਾਰੀ ਕੀਤੇ ਨਵੇਂ ਹੁਕਮਾਂ ਅਨੁਸਾਰ ਹੁਣ ਉਨ੍ਹਾਂ ਲਈ ਸਮਾਂ ਸੀਮਾ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ, ਜਿਨ੍ਹਾਂ ਲੋਕਾਂ ਦੀਆਂ ਪ੍ਰਾਪਰਟੀ ਟੈਕਸ ਦੀਆਂ ਕਿਸ਼ਤਾਂ ਬਕਾਇਆ ਹਨ, ਉਹ ਹੁਣ 15 ਅਗਸਤ 2025 ਤੱਕ ਇਸ ਸਕੀਮ ਦਾ ਲਾਭ ਉਠਾ ਸਕਦੇ ਹਨ।

ਇਹ ਫੈਸਲਾ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਲੋਂ ਜਾਰੀ ਕੀਤਾ ਗਿਆ ਹੈ। ਇਸ ਕਦਮ ਨਾਲ ਹਜ਼ਾਰਾਂ ਲੋਕਾਂ ਨੂੰ ਰਾਹਤ ਮਿਲੇਗੀ ਜੋ ਕਿ ਆਪਣੀਆਂ ਬਕਾਇਆ ਕਿਸ਼ਤਾਂ ਦਾ ਭੁਗਤਾਨ ਕਰਨਾ ਚਾਹੁੰਦੇ ਹਨ। ਇਹ ਹੁਕਮ ਸਾਰੇ ਅਥਾਰਿਟੀ ਅਤੇ ਬੋਰਡਾਂ 'ਤੇ ਲਾਗੂ ਹੋਣਗੇ। 

Ad Position 22
No active advertisement
ਪਿਛਲੀ ਖ਼ਬਰ ਇਨਸਾਫ ਨਾ ਮਿਲਣ 'ਤੇ ਰੋਸ ਮਾਰਚ ਕੱਢਿਆ, ਦੁਕਾਨਾਂ ਰਹੀਆਂ ਬੰਦ ਅਗਲੀ ਖ਼ਬਰ ਆਜ਼ਾਦੀ ਦਿਹਾੜੇ 'ਤੇ ਸੀ.ਐਮ. ਮਾਨ ਫਰੀਦਕੋਟ 'ਚ ਲਹਿਰਾਉਣਗੇ ਤਿਰੰਗਾ
Ad Position 24