10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2025

ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ

ਲੰਡਨ, 1 ਅਗਸਤ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ 5ਵੇਂ ਤੇ ਆਖ਼ਰੀ ਟੈਸਟ ਮੈਚ ਦੇ ਦੂਜੇ ਦਿਨ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ ਪਹਿਲੀ ਪਾਰੀ ਵਿਚ 224 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...

Ad Position 21
No active advertisement
ਅਜੀਤ ਡੈਸਕ 01-08-2025

ਲੰਡਨ, 1 ਅਗਸਤ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ 5ਵੇਂ ਤੇ ਆਖ਼ਰੀ ਟੈਸਟ ਮੈਚ ਦੇ ਦੂਜੇ ਦਿਨ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ ਪਹਿਲੀ ਪਾਰੀ ਵਿਚ 224 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵਲੋਂ ਕਰੁਣ ਨਈਅਰ ਨੇ ਸਭ ਤੋਂ ਵੱਧ 57 ਦੌੜਾਂ ਬਣਾਈਆਂ ਜਦਕਿ ਸਾਈ ਸੁਦਰਸ਼ਨ ਨੇ 38 ਦੌੜਾਂ ਬਣਾਈਆਂ।

ਇੰਗਲੈਂਡ ਵਲੋਂ ਗੁਸ ਐਟਿਕੰਸਨ ਨੇ ਸਭ ਤੋਂ ਵੱਧ 5 ਵਿਕਟਾਂ ਹਾਸਲ ਕੀਤੀਆਂ ਜਦਕਿ ਜੋਸ਼ ਟੰਗ ਨੇ 3 ਵਿਕਟਾਂ ਹਾਸਲ ਕੀਤੀਆਂ। ਖ਼ਬਰ ਲਿਖੇ ਜਾਣ ਤੱਕ ਇੰਗਲੈਂਡ ਨੇ ਪਹਿਲੀ ਪਾਰੀ ਵਿਚ ਇਕ ਵਿਕਟ ਦੇ ਨੁਕਸਾਨ 'ਤੇ 109 ਦੌੜਾਂ ਬਣਾ ਲਈਆਂ ਸਨ ਤੇ ਉਹ ਭਾਰਤ ਤੋਂ ਮਹਿਜ਼ 115 ਦੌੜਾਂ ਪਿੱਛੇ ਹੈ ਜਦਕਿ 9 ਵਿਕਟਾਂ ਉਸ ਦੇ ਹੱਥ ਵਿਚ ਹਨ। 5 ਟੈਸਟ ਮੈਚਾਂ ਦੀ ਲੜੀ ਦੇ 2 ਮੈਚ ਇੰਗਲੈਂਡ ਨੇ ਜਿੱਤੇ ਹਨ ਤੇ ਇਕ ਭਾਰਤ ਨੇ ਜਿੱਤਿਆ ਹੈ ਜਦਕਿ ਚੌਥਾ ਤੇ ਆਖ਼ਰੀ ਟੈਸਰ ਡਰਾਅ ਰਿਹਾ ਸੀ। ਲੜੀ ਬਰਾਬਰ ਕਰਨ ਲਈ ਭਾਰਤ ਨੂੰ ਇਹ ਮੈਚ ਜਿੱਤਣ ਜ਼ਰੂਰੀ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਉੱਪ ਕੁਲਪਤੀ ਡਾ. ਕਰਮਜੀਤ ਸਿੰਘ ਨੂੰ ਜਥੇਦਾਰ ਦੇ ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ 'ਚੋਂ ਹਟਾਇਆ ਅਗਲੀ ਖ਼ਬਰ ਇਨਸਾਫ ਨਾ ਮਿਲਣ 'ਤੇ ਰੋਸ ਮਾਰਚ ਕੱਢਿਆ, ਦੁਕਾਨਾਂ ਰਹੀਆਂ ਬੰਦ
Ad Position 24