09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2025

ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਧਮਕੀ ਦੇਣ ਦੇ ਮਾਮਲੇ ’ਚ ਬਟਾਲਾ ਪੁਲਿਸ ਦੀ ਕਾਰਵਾਈ

ਬਟਾਲਾ, 2 ਅਗਸਤ (ਸਤਿੰਦਰ ਸਿੰਘ)-ਗੁਰਦਾਸਪੁਰ ਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਲੜਕੇ ਉਦੇਵੀਰ ਸਿੰਘ ਰੰਧਾਵਾ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਬਟਾਲਾ ਪੁਲਿਸ ਨੇ ਤੁਰੰਤ....

Ad Position 21
No active advertisement
ਅਜੀਤ ਡੈਸਕ 02-08-2025

ਬਟਾਲਾ, 2 ਅਗਸਤ (ਸਤਿੰਦਰ ਸਿੰਘ)-ਗੁਰਦਾਸਪੁਰ ਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਲੜਕੇ ਉਦੇਵੀਰ ਸਿੰਘ ਰੰਧਾਵਾ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਬਟਾਲਾ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਹੈ। ਇਸ ਮਾਮਲੇ ’ਚ ਬਟਾਲਾ ਪੁਲਿਸ ਨੇ ਸ਼ਾਮਿਲ ਵਿਅਕਤੀ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਘਣੀਏ ਕੇ ਬਾਂਗਰ (ਮੌਜੂਦਾ ਵਾਸੀ ਗੁਲਮਰਗ ਐਵੇਨਿਊ ਅੰਮ੍ਰਿਤਸਰ) ਵਜੋਂ ਹੋਈ ਹੈ।

ਪ੍ਰੈੱਸ ਕਾਨਫ਼ਰੰਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਪੁਛਗਿੱਛ ਦੌਰਾਨ ਦੋਸ਼ੀ ਨੇ ਕਿਹਾ ਕਿ ਇਹ ਟਿੱਪਣੀ ਉਸ ਨੇ ਮਜ਼ਾਕ ਵਿਚ ਕੀਤੀ ਸੀ ਅਤੇ ਇਸ ਪੜਾਅ ’ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਉਸ ਦਾ ਕੋਈ ਸਿੱਧਾ ਸੰਬੰਧ ਸਾਬਤ ਨਹੀਂ ਹੋਇਆ, ਪਰ ਪੁਲਿਸ ਨੇ ਪੂਰੇ ਪੇਸ਼ੇਵਰ ਢੰਗ ਨਾਲ ਜਾਂਚ ਜਾਰੀ ਰੱਖੀ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ’ਚ ਵਾਧਾ ਅਗਲੀ ਖ਼ਬਰ ਸਰਵੋਤਮ ਅਦਾਕਾਰ ਦਾ ਰਾਸ਼ਟਰੀ ਪੁਰਸਕਾਰ ਮਿਲਣਾ ਹੈ ਇਕ ਅਨਮੋਲ ਪ੍ਰਾਪਤੀ- ਸ਼ਾਹਰੁਖ ਖ਼ਾਨ
Ad Position 24