09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2025

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ’ਚ ਵਾਧਾ

ਚੰਡੀਗੜ੍ਹ, 2 ਅਗਸਤ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਅੱਜ ਵੀਡੀਓ ਕਾਨਫ਼ਰਸਿੰਗ....

Ad Position 21
No active advertisement
ਅਜੀਤ ਡੈਸਕ 02-08-2025

ਚੰਡੀਗੜ੍ਹ, 2 ਅਗਸਤ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਅੱਜ ਵੀਡੀਓ ਕਾਨਫ਼ਰਸਿੰਗ ਰਾਹੀਂ ਪੇਸ਼ੀ ਹੋਈ ਹੈ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ਨੂੰ ਅਦਾਲਤ ਨੇ 5 ਅਗਸਤ ਤੱਕ ਮੁਲਤਵੀ ਕੀਤਾ ਹੈ।

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਪੂਰੀ ਹੋਣ ’ਤੇ ਇਸ ਮਾਮਲੇ ਦੀ ਅਗਲੀ ਸੁਣਵਾਈ 14 ਅਗਸਤ ਨੂੰ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਮਜੀਠੀਆ ਨੂੰ 14 ਅਗਸਤ ਨੂੰ ਵੀ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ ਕੀਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਗਿੱਲ ਦੇ ਖਰੜ ਸਥਿਤ ਦਫ਼ਤਰ ਵਿਖੇ ਵਿਜੀਲੈਂਸ ਵਲੋਂ ਜਾਂਚ ਅਗਲੀ ਖ਼ਬਰ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਧਮਕੀ ਦੇਣ ਦੇ ਮਾਮਲੇ ’ਚ ਬਟਾਲਾ ਪੁਲਿਸ ਦੀ ਕਾਰਵਾਈ
Ad Position 24